16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪ੍ਰਵਾਸੀ ਮਜ਼ਦੂਰ ਨੇ ਮਕਾਨ ਮਾਲਕ ਨੂੰ ਉਤਾਰਿਆ ਮੌਤ ਦੇ ਘਾਟ

ਫਗਵਾੜਾ (ਕਪੂਰਥਲਾ), 27 ਦਸੰਬਰ (ਹਰਜੋਤ ਸਿੰਘ ਚਾਨਾ) - ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਮੰਡਾਲੀ (ਜ਼ਿਲ੍ਹਾ ਨਵਾਂਸ਼ਹਿਰ) ਵਿਖੇ ਘਰ ਵਿਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇਕ ਪ੍ਰਵਾਸੀ...

ਅਜੀਤ ਡੈਸਕ 27-12-2025

ਫਗਵਾੜਾ (ਕਪੂਰਥਲਾ), 27 ਦਸੰਬਰ (ਹਰਜੋਤ ਸਿੰਘ ਚਾਨਾ) - ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਮੰਡਾਲੀ (ਜ਼ਿਲ੍ਹਾ ਨਵਾਂਸ਼ਹਿਰ) ਵਿਖੇ ਘਰ ਵਿਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਕਥਿਤ ਤੌਰ ‘ਤੇ ਗਾਲੀ-ਗਲੋਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਕ ਨਾਲ ਹੱਥੋਪਾਈ ਕੀਤੀ ਗਈ। ਇਸ ਘਟਨਾ ਦੌਰਾਨ ਮਾਲਕ ਜ਼ਖਮੀ ਹੋ ਗਿਆ, ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦਵਿੰਦਰ ਸਿੰਘ ਨਾਲ ਘਰ ਵਿਚ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ-ਗਲੋਚ ਕੀਤੀ। ਜਦੋਂ ਉਸ ਦੇ ਪਤੀ ਨੇ ਉਸ ਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਵਿਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਸੇ ਅਣਪਛਾਤੀ ਚੀਜ਼ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ।
ਸਿਵਲ ਹਸਪਤਾਲ ਵਿਚ ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ, ਵਾਸੀ ਪਿੰਡ ਮੰਡਾਲੀ ਨੂੰ ਹਸਪਤਾਲ ਲਿਆਂਦਾ ਗਿਆ ਸੀ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਡਾਕਟਰਾਂ ਮੁਤਾਬਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ।
ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਵਲੋਂ ਸਾਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿਚ ਇਸ ਘਟਨਾ ਤੋਂ ਬਾਅਦ ਦਹਿਸ਼ਤ ਅਤੇ ਰੋਸ ਦਾ ਮਾਹੌਲ ਹੈ। ਐਸਐਚੳ ਬਹਿਰਾਮ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ।

 

ਪਿਛਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ