16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

ਕਪੂਰਥਲਾ, 27 ਦਸੰਬਰ (ਅਮਨਜੋਤ ਸਿੰਘ ਵਾਲੀਆ) - ਪਾਜੀਆਂ ਰੇਲਵੇ ਸਟੇਸ਼ਨ ਨਜ਼ਦੀਕ ਰੇਲ ਗੱਡੀ ਹੇਠਾਂ ਆਉਣ ਕਾਰਨ 35 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਇਸ ਸੰਬੰਧੀ ਰੇਲਵੇ ਪੁਲਿਸ ਦੇ...

ਅਜੀਤ ਡੈਸਕ 27-12-2025

 ਕਪੂਰਥਲਾ, 27 ਦਸੰਬਰ (ਅਮਨਜੋਤ ਸਿੰਘ ਵਾਲੀਆ) - ਪਾਜੀਆਂ ਰੇਲਵੇ ਸਟੇਸ਼ਨ ਨਜ਼ਦੀਕ ਰੇਲ ਗੱਡੀ ਹੇਠਾਂ ਆਉਣ ਕਾਰਨ 35 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਇਸ ਸੰਬੰਧੀ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਠਾਨਕੋਟ ਤੋਂ ਜੋਧਪੁਰ ਜਾਣ ਵਾਲੀ ਟਰੇਨ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸਦੇ ਸ਼ਨਾਖ਼ਤੀ ਕਾਰਡ ਤੋਂ ਉਸਦੀ ਪਹਿਚਾਣ ਤੀਰਥ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੁਲਾਰਾਂ ਜ਼ਿਲ੍ਹਾ ਜਲੰਧਰ ਵਜੋਂ ਹੋਈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਪਰਿਵਾਰਕ ਮੈਂਬਰ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਦਿੱਲੀ ਵਾਤਾਵਰਣ ਮੰਤਰੀ ਨੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਥਾਈ ਪਾਬੰਦੀਆਂ ਕੀਤੀਆਂ ਲਾਗੂ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਨੇ ਮਕਾਨ ਮਾਲਕ ਨੂੰ ਉਤਾਰਿਆ ਮੌਤ ਦੇ ਘਾਟ