15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸੰਘਣੀ ਧੁੰਦ ਤੇ ਮੌਸਮ ਖਰਾਬ ਕਾਰਣ ਅੰਮ੍ਰਿਤਸਰ ਹਵਾਈ ਅੱਡੇ ’ਤੇ ਸਵੇਰੇ ਦੁਬਈ ਤੇ ਦੋਹਾ ਦੀਆਂ ਅੰਤਰਰਾਸ਼ਟਰੀ ਉਡਾਣਾਂ ਸਮੇਤ ਚਾਰ ਘਰੇਲੂ ਉਡਾਣਾਂ ਰੱਦ

ਰਾਜਾਸਾਂਸੀ, 30 ਦਸੰਬਰ (ਹਰਦੀਪ ਸਿੰਘ ਖੀਵਾ)- ਅੱਜ ਮੁੜ ਸੰਘਣੀ ਧੁੰਦ ਤੇ ਮੌਸਮ ਖਰਾਬ ਹੋਣ ਕਾਰਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਤਰਰਾਸ਼ਟਰੀ ਤੇ....

ਅਜੀਤ ਡੈਸਕ 30-12-2025

ਰਾਜਾਸਾਂਸੀ, 30 ਦਸੰਬਰ (ਹਰਦੀਪ ਸਿੰਘ ਖੀਵਾ)- ਅੱਜ ਮੁੜ ਸੰਘਣੀ ਧੁੰਦ ਤੇ ਮੌਸਮ ਖਰਾਬ ਹੋਣ ਕਾਰਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਤਰਰਾਸ਼ਟਰੀ ਤੇ ਘਰੇਲੂ ਉਡਾਣਾਂ ਪ੍ਰਭਾਵਿਤ ਹੋਈਆਂ, ਜਿਸ ਦੇ ਚੱਲਦਿਆਂ ਦੁਬਈ ਤੋਂ ਪੁੱਜਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਅਤੇ ਦੋਹਾ ਤੋਂ ਇਥੇ ਪੁੱਜਣ ਵਾਲੀ ਦੋਹਾ ਕਤਰ ਏਅਰਵੇਜ਼ ਦੀਆਂ ਅੰਤਰਰਾਸ਼ਟਰੀ ਤੇ ਤਿੰਨ ਦਿੱਲੀ ਤੋਂ ਪੁੱਜਣ ਵਾਲੀਆਂ ਘਰੇਲੂ ਉਡਾਣਾਂ ਰੱਦ ਹੋ ਗਈਆਂ ਤੇ ਕਈ ਉਡਾਣਾਂ ਦੇਰੀ ਵਿਚ ਰਹੀਆਂ। ਇਸ ਤੋਂ ਇਲਾਵਾ ਸਵੇਰ 6 ਵਜੇ ਸ਼ਾਰਜਾਹ ਨੂੰ ਰਵਾਨਾ ਹੋਣ ਵਾਲੀ ਅੰਤਰਰਾਸ਼ਟਰੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵੀ ਰੱਦ ਹੋ ਗਈ। ਇਸ ਤੋਂ ਇਲਾਵਾ ਸਵੇਰੇ ਜੋ ਦਿੱਲੀ ਨੂੰ ਅਤੇ ਇਕ ਸ਼ਿਮਲਾ ਨੂੰ ਰਵਾਨਾ ਹੋਣ ਵਾਲੀਆਂ ਘਰੇਲੂ ਉਡਾਣਾਂ ਰੱਦ ਹੋ ਗਈਆਂ। ਇਨ੍ਹਾਂ ਉਡਾਣਾਂ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਿਛਲੀ ਖ਼ਬਰ ਉਤਰਾਖ਼ੰਡ: ਅਲਮੋੜਾ ਨੇੜੇ ਹਾਦਸੇ ਦਾ ਸ਼ਿਕਾਰ ਹੋਈ ਬੱਸ, ਸੱਤ ਦੀ ਮੌਤ ਅਗਲੀ ਖ਼ਬਰ ਖਾਲਿਦਾ ਜ਼ਿਆ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਪ੍ਰਗਟ