15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਐਡਵੋਕੇਟ ਧਾਮੀ ਨੇ ਪਟਿਆਲਾ ਦੇ ਸਨੌਰ ’ਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 30 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ਿਲ੍ਹੇ ਦੇ ਕਸਬਾ ਸਨੌਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ...

ਅਜੀਤ ਡੈਸਕ 30-12-2025

ਅੰਮ੍ਰਿਤਸਰ, 30 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ਿਲ੍ਹੇ ਦੇ ਕਸਬਾ ਸਨੌਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਿਸੇ ਵੱਡੀ ਸਾਜ਼ਸ਼ ਦਾ ਹਿੱਸਾ ਹਨ, ਜਿਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਵਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਅਤੇ ਮਿਸਾਲੀ ਸਜ਼ਾਵਾਂ ਨਾ ਦਿੱਤੇ ਜਾਣ ਦੇ ਕਾਰਨ ਹੀ ਸੰਗਤ ਅੰਦਰ ਭਾਰੀ ਰੋਸ ਅਤੇ ਰੋਹ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਮਿਲਣ ਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ ਤੇ ਮੈਂਬਰ ਜਸਮੇਰ ਸਿੰਘ ਲਾਛੜੂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਸਨੌਰ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਖੰਡਿਤ ਹੋਏ ਪਾਵਨ ਸਰੂਪ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸਤਿਕਾਰ ਸਹਿਤ ਬਿਰਾਜਮਾਨ ਕੀਤਾ ਗਿਆ ਹੈ ਅਤੇ ਦੁਖਦਾਈ ਘਟਨਾ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਗੰਭੀਰ ਮਾਮਲਾ ਹੈ, ਜਿਸ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਮਹਿਲਾ ਟੀ-20 ਲੜੀ-ਭਾਰਤ ਦੇ ਸ੍ਰੀ ਲੰਕਾ ਖਿਲਾਫ 10 ਓਵਰਾਂ ਤੋਂ ਬਾਅਦ 74/4 ਅਗਲੀ ਖ਼ਬਰ ਪਿੰਡ ਕੁਰੜ ਵਿਖੇ ਕਹਿਰ ਦੀ ਠੰਢ 'ਚ ਇਨਸਾਫ਼ ਲੈਣ ਲਈ ਟੈਂਕੀ ਉਪਰ ਚੜ੍ਹੇ ਪੀੜਤ ਪਰਿਵਾਰ ਦੀ ਔਰਤ ਤੇ ਸਮਰਥਕ