14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮਾਘੀ ਜੋੜ ਮੇਲੇ 'ਤੇ ਭਾਜਪਾ ਪਹਿਲੀ ਵਾਰ ਕਰੇਗੀ ਸਿਆਸੀ ਕਾਨਫਰੰਸ-ਚੀਮਾ

ਸ੍ਰੀ ਮੁਕਤਸਰ ਸਾਹਿਬ ,31 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਵਲੋਂ ਪਹਿਲੀ ਵਾਰ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਸ੍ਰੀ ਮੁਕਤਸਰ ਸਾਹਿਬ ...

ਅਜੀਤ ਡੈਸਕ 31-12-2025

ਸ੍ਰੀ ਮੁਕਤਸਰ ਸਾਹਿਬ ,31 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਵਲੋਂ ਪਹਿਲੀ ਵਾਰ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਸ੍ਰੀ ਮੁਕਤਸਰ ਸਾਹਿਬ ਪੁੱਜੇ ਭਾਜਪਾ ਦੇ ਸੂਬਾ ਉਪ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਦੱਸਿਆ ਕਿ ਮਾਘੀ ਦੇ ਦਿਹਾੜੇ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੰਮੇ ਸਮੇਂ ਤੋਂ ਸਿਆਸੀ ਪਾਰਟੀਆਂ ਕਾਨਫਰੰਸਾਂ ਕਰਦੀਆਂ ਆ ਰਹੀਆਂ ਹਨ। ਇਸ ਵਾਰ ਭਾਜਪਾ ਨੇ ਵੀ ਪਹਿਲੀ ਵਾਰ ਸਿਆਸੀ ਕਾਨਫਰੰਸ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੀ ਤਿਆਰੀ ਸੰਬੰਧੀ ਅੱਜ ਜ਼ਿਲ੍ਹਾ ਲੀਡਰਸ਼ਿਪ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹੇ ਦੇ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਦੀ ਮਿਲੀ ਲਾਸ਼ ਅਗਲੀ ਖ਼ਬਰ ਈ.ਡੀ. ਨੇ 1,400 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਵਿਚ ਯੂ.ਕੇ. ਸਥਿਤ ਇਕ ਉੱਚ-ਮੁੱਲ ਵਾਲੀ ਜਾਇਦਾਦ ਕੀਤੀ ਜ਼ਬਤ