07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦੇਣ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 4 ਜਨਵਰੀ (ਜਸਵੰਤ ਸਿੰਘ ਜੱਸ)- ਸੰਗੀਨ ਅਪਰਾਧਾਂ ਵਿਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਅਜੀਤ ਡੈਸਕ 04-01-2026

ਅੰਮ੍ਰਿਤਸਰ, 4 ਜਨਵਰੀ (ਜਸਵੰਤ ਸਿੰਘ ਜੱਸ)- ਸੰਗੀਨ ਅਪਰਾਧਾਂ ਵਿਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨਿਖੇਧੀ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਜਿਹੜਾ ਵਿਅਕਤੀ ਗੰਭੀਰ ਦੋਸ਼ਾਂ ਵਿਚ ਸਜ਼ਾ ਕੱਟ ਰਿਹਾ ਹੈ ਅਤੇ ਸਿੱਖ ਧਰਮ ਵਿਰੋਧੀ ਗਤੀਵਿਧੀਆਂ ਦਾ ਵੀ ਦੋਸ਼ੀ ਹੈ, ਉਸ ਉੱਤੇ ਸਰਕਾਰਾਂ ਦੀ ਇਹ ਦਰਿਆਦਿਲੀ ਹੈਰਾਨੀਜਨਕ ਹੀ ਨਹੀਂ, ਸਗੋਂ ਲੋਕਤੰਤਰ ਅਤੇ ਇਨਸਾਫ਼ ਪ੍ਰਣਾਲੀ ਦਾ ਵੀ ਮਜ਼ਾਕ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਰਿਆਇਤਾਂ ਦੇਣਾ ਜਿਥੇ ਪੀੜਤ ਲੋਕਾਂ ਨਾਲ ਮਜ਼ਾਕ ਹੈ, ਉਥੇ ਨਿਆਂ ਪ੍ਰਣਾਲੀ ਲਈ ਵੀ ਸਵਾਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਦੋਸ਼ੀਆਂ ਨੂੰ ਸਿਆਸੀ ਲਾਭ ਲਈ ਰਾਹਤ ਦੇਣ ਦਾ ਇਹ ਰੁਝਾਨ ਜਾਰੀ ਰੱਖਿਆ ਤਾਂ ਲੋਕਾਂ ਦਾ ਇਨਸਾਫ਼ ਪ੍ਰਣਾਲੀ ਤੋਂ ਭਰੋਸਾ ਉੱਠ ਜਾਵੇਗਾ।

ਪਿਛਲੀ ਖ਼ਬਰ ਹਰਦੋਬਥਵਾਲਾ ਦੇ ਨੌਜਵਾਨ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ ਅਗਲੀ ਖ਼ਬਰ ਰੂਸ 'ਚ ਜ਼ਬਰਦਸਤੀ ਫੌਜ 'ਚ ਭਰਤੀ ਕੀਤੇ ਅੰਗਹੀਣ ਨੌਜਵਾਨ ਮਨਦੀਪ ਦੀ ਲਾਸ਼ ਪਿੰਡ ਪੁੱਜੀ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ...