04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗਰੀਬੀ ਤੋਂ ਤੰਗ ਆ ਕੇ 2 ਮਾਸੂਮ ਬੱਚੀਆਂ ਸਮੇਤ ਪਿਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ-ਹੱਤਿਆ

ਚੋਗਾਵਾਂ, (ਅੰਮ੍ਰਿਤਸਰ), 5 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਚੌਂਕੀ ਕੱਕੜ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਗਰੀਬੀ ਤੋਂ ਤੰਗ ਆ ਕੇ 2 ਮਾਸੂਮ ਬੱਚੀਆਂ ਸਮੇਤ ਪਿਤਾ ਵਲੋਂ ਜ਼ਹਿਰੀਲੀ ਦਵਾਈ ਪੀ....

ਅਜੀਤ ਡੈਸਕ 05-01-2026

ਚੋਗਾਵਾਂ, (ਅੰਮ੍ਰਿਤਸਰ), 5 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਚੌਂਕੀ ਕੱਕੜ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਗਰੀਬੀ ਤੋਂ ਤੰਗ ਆ ਕੇ 2 ਮਾਸੂਮ ਬੱਚੀਆਂ ਸਮੇਤ ਪਿਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਲਵਪ੍ਰੀਤ ਸਿੰਘ (27), ਜਿਸ ਦੀਆਂ ਦੋ ਬੱਚੀਆਂ ਅਤੇ ਇਕ ਛੋਟਾ ਬੇਟਾ ਹੈ। ਰੁਜ਼ਗਾਰ ਨਾ ਮਿਲਣ ਕਾਰਨ ਲਵਪ੍ਰੀਤ ਸਿੰਘ ਪ੍ਰੇਸ਼ਾਨ ਰਹਿੰਦਾ ਸੀ। ਲਵਪ੍ਰੀਤ ਸਿੰਘ ਆਪਣੀ ਪਤਨੀ ਕੁਲਦੀਪ ਕੌਰ ਨੂੰ ਅਟਾਰੀ ਕੰਮ ’ਤੇ ਛੱਡ ਕੇ ਆਇਆ। ਘਰ ਆਉਂਦਿਆਂ ਹੀ ਲਵਪ੍ਰੀਤ ਸਿੰਘ ਨੇ ਆਪਣੀਆਂ ਬੇਟੀਆਂ ਜਸਪ੍ਰੀਤ ਕੌਰ (8), ਵੀਰਪਾਲ ਕੌਰ (6) ਨੂੰ ਜ਼ਹਿਰੀਲੀ ਦਵਾਈ ਦੇ ਕੇ ਖੁਦ ਵੀ ਜ਼ਹਿਰੀਲੀ ਦਵਾਈ ਪੀ ਲਈ। ਉਨ੍ਹਾਂ ਦੀ ਹਾਲਤ ਖ਼ਰਾਬ ਹੋਣ ’ਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਤਿੰਨਾਂ ਦੀ ਮੌਤ ਹੋ ਗਈ। ਇਸ ਸੰਬੰਧੀ ਪੁਲਿਸ ਚੌਂਕੀ ਕੱਕੜ ਵਿਖੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਪਿਛਲੀ ਖ਼ਬਰ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਯਾਸੀਰ ਅਹਿਮਦ ਡਾਰ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਭੇਜਿਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਜਥੇਦਾਰ ਵਲੋਂ ਤਲਬ