03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨੰਗੇ ਪੈਰੀਂ ਚੱਲ ਕੇ ਆਵਾਂਗਾ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 5 ਜਨਵਰੀ- ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਉਤੇ ਤਲਬ ਕੀਤਾ ਹੈ...

ਅਜੀਤ ਡੈਸਕ 05-01-2026

ਚੰਡੀਗੜ੍ਹ, 5 ਜਨਵਰੀ- ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਉਤੇ ਤਲਬ ਕੀਤਾ ਹੈ।

ਇਸ ਮਾਮਲੇ ਉਤੇ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਲਿਖਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਿਰ ਮੱਥੇ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨੰਗੇ ਪੈਰੀਂ ਚੱਲ ਕੇ ਆਉਣਗੇ। ਉਨ੍ਹਾਂ ਅੱਗੇ ਲਿਖਿਆ ਹੈ ਕਿ ਹਾਲਾਂਕਿ ਉਸ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੇਸ਼ ਦੇ ਰਾਸ਼ਟਰਪਤੀ ਆ ਰਹੇ ਹਨ, ਪਰ ਉਨ੍ਹਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਸਭ ਤੋਂ ਉਤਮ ਹਨ। ਉਨ੍ਹਾਂ ਦਾ ਹੁਕਮ ਸਿਰ ਮੱਥੇ ਹੈ, ਸੀ ਤੇ ਹਮੇਸ਼ਾ ਰਹੇਗਾ।

ਪਿਛਲੀ ਖ਼ਬਰ 2 ਬੱਸਾਂ ਅਤੇ ਟਰੈਕਟਰ ਟਰਾਲੀ ਦੀ ਜ਼ਬਰਦਸਤ ਟੱਕਰ ਵਿਚ ਦਰਜਨ ਤੋਂ ਵੱਧ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕਰਨ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ ਨੰਗੇ ਪੈਰੀਂ ਚੱਲ ਕੇ ਆਵਾਂਗਾ