03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

2 ਬੱਸਾਂ ਅਤੇ ਟਰੈਕਟਰ ਟਰਾਲੀ ਦੀ ਜ਼ਬਰਦਸਤ ਟੱਕਰ ਵਿਚ ਦਰਜਨ ਤੋਂ ਵੱਧ ਵਿਅਕਤੀ ਗੰਭੀਰ ਜ਼ਖ਼ਮੀ

ਹਰੀਕੇ ਪੱਤਣ, 5 ਜਨਵਰੀ (ਸੰਜੀਵ ਕੁੰਦਰਾ)- ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਪੱਤਣ ਵਿਖੇ ਪੈਲੇਸ ਦੇ ਨਜ਼ਦੀਕ 2 ਬੱਸਾਂ ਅਤੇ ਇੱਟਾਂ ਨਾਲ ਲੱਦੀ ਟਰੈਕਟਰ ਟਰਾਲੀ ਦੀ ਭਿਆਨਕ ਟੱਕਰ ਵਿਚ ਦਰਜਨ ਤੋਂ ਵੱਧ ...

ਅਜੀਤ ਡੈਸਕ 05-01-2026

ਹਰੀਕੇ ਪੱਤਣ, 5 ਜਨਵਰੀ (ਸੰਜੀਵ ਕੁੰਦਰਾ)- ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਪੱਤਣ ਵਿਖੇ ਪੈਲੇਸ ਦੇ ਨਜ਼ਦੀਕ 2 ਬੱਸਾਂ ਅਤੇ ਇੱਟਾਂ ਨਾਲ ਲੱਦੀ ਟਰੈਕਟਰ ਟਰਾਲੀ ਦੀ ਭਿਆਨਕ ਟੱਕਰ ਵਿਚ ਦਰਜਨ ਤੋਂ ਵੱਧ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਸ ਦੌਰਾਨ ਦੋਵੇਂ ਬੱਸਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਬੱਸ ਵਿਚ ਧਸ ਗਈ, ਜਿਸ ਨਾਲ ਸਵਾਰੀਆਂ ਦਾ ਵੱਡਾ ਨੁਕਸਾਨ ਹੋਇਆ। ਸਵਾਰੀਆਂ ਨੂੰ ਬਹੁਤ ਸੱਟਾਂ ਲੱਗੀਆ। ਮੌਕੇ 'ਤੇ ਥਾਣਾ ਹਰੀਕੇ ਦੇ ਐਸ.ਐਚ.ਓ. ਬਲਬੀਰ ਸਿੰਘ ਤੁਰੰਤ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਣ ਲਈ ਪ੍ਰਬੰਧ ਕੀਤਾ।

ਪਿਛਲੀ ਖ਼ਬਰ ਮਾਘੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦੀ ਮਲੋਟ ਵਿਚ ਅਕਾਲੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨੰਗੇ ਪੈਰੀਂ ਚੱਲ ਕੇ ਆਵਾਂਗਾ- ਮੁੱਖ ਮੰਤਰੀ ਭਗਵੰਤ ਮਾਨ