28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-01-2026

ਅਗਿਆਤ ਧਮਕੀ ਤੋਂ ਬਾਅਦ ਕੋਰਟ ਕੰਪਲੈਕਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਲਾਸ਼ੀ ਮੁਹਿੰਮ ਚਲਾਈ

ਸ੍ਰੀ ਅਨੰਦਪੁਰ ਸਾਹਿਬ, 8 ਜਨਵਰੀ (ਕਰਨੈਲ ਸਿੰਘ)- ਜ਼ਿਲ੍ਹਾ ਸੈਸ਼ਨ ਕੋਰਟ ਰੂਪਨਗਰ ਵਿਖੇ ਅਦਾਲਤ ਨੂੰ ਬੰਬ ਨਾਲ ਉਡਾ ਦੇਣ ਦੀ ਧਮਕੀ ਤੋਂ ਬਾਅਦ ਕੋਰਟ ਕੰਪਲੈਕਸ ਸ੍ਰੀ ਆਨੰਦਪੁਰ ਸਾਹਿਬ ਵਿਖੇ....

ਅਜੀਤ ਡੈਸਕ 08-01-2026

ਸ੍ਰੀ ਅਨੰਦਪੁਰ ਸਾਹਿਬ, 8 ਜਨਵਰੀ (ਕਰਨੈਲ ਸਿੰਘ)- ਜ਼ਿਲ੍ਹਾ ਸੈਸ਼ਨ ਕੋਰਟ ਰੂਪਨਗਰ ਵਿਖੇ ਅਦਾਲਤ ਨੂੰ ਬੰਬ ਨਾਲ ਉਡਾ ਦੇਣ ਦੀ ਧਮਕੀ ਤੋਂ ਬਾਅਦ ਕੋਰਟ ਕੰਪਲੈਕਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੀ ਪੁਲਿਸ ਪ੍ਰਸ਼ਾਸਨ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਪ੍ਰਸ਼ਾਸਨ ਵਲੋਂ ਇਹ ਸੂਚਨਾ ਮਿਲਣ ’ਤੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾਇਆ ਗਿਆ। ਉਪਰੰਤ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਚੌਕੀ ਇੰਚਾਰਜ ਜਸਮੇਰ ਸਿੰਘ ਦੀ ਅਗਵਾਈ ’ਚ ਆਈ ਪੁਲਿਸ ਪਾਰਟੀ ਵਲੋਂ ਸਮੁੱਚੇ ਕੋਰਟ ਕੰਪਲੈਕਸ ਦੇ ਅੰਦਰ, ਬਾਹਰ ਅਤੇ ਛੱਤ ਤੱਕ ਦੀ ਜਾਂਚ ਕੀਤੀ ਗਈ ਪਰ ਇਸ ਜਾਂਚ ਦੌਰਾਨ ਕੋਈ ਵੀ ਸ਼ੱਕੀ ਚੀਜ਼ ਜਾਂ ਵਸਤੂ ਪ੍ਰਾਪਤ ਨਹੀਂ ਹੋਈ, ਜਿਸ ਉਪਰੰਤ ਅਦਾਲਤੀ ਕੰਪਲੈਕਸ ਨੂੰ ਮੁੜ ਆਮ ਵਾਂਗ ਖੋਲ ਦਿੱਤਾ ਗਿਆ। ਜਿਵੇਂ ਹੀ ਕੋਰਟ ਕੰਪਲੈਕਸ ਨੂੰ ਉਡਾਣ ਦੀ ਧਮਕੀ ਦੀ ਸੂਚਨਾ ਕੋਰਟ ਕੰਪਲੈਕਸ ਦੇ ਕਰਮਚਾਰੀਆਂ ਅਤੇ ਆਮ ਲੋਕਾਂ ਤੱਕ ਪੁੱਜੀ ਤਾਂ ਡਰ ਦਾ ਮਾਹੌਲ ਪੈਦਾ ਹੋ ਗਿਆ ਤੇ ਲੋਕ ਕੋਰਟ ਕੰਪਲੈਕਸ ਤੋਂ ਦੂਰ ਭੱਜਣ ਲੱਗੇ।

ਪਿਛਲੀ ਖ਼ਬਰ ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਇਕਲੌਤੇ ਪੁੱਤਰ ਦਾ ਦਿਹਾਂਤ ਅਗਲੀ ਖ਼ਬਰ ਰੂਪਨਗਰ ਅਦਾਲਤੀ ਕੰਪਲੈਕਸ ਨੂੰ ਵੀ ਮਿਲੀ ਬੰਬ ਦੀ ਧਮਕੀ