26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-01-2026

ਪੈਦਲ ਜਾ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਦਰੜਿਆ

ਕਪੂਰਥਲਾ, 8 ਜਨਵਰੀ (ਅਮਨਜੋਤ ਸਿੰਘ ਵਾਲੀਆ)-ਭਵਾਨੀਪੁਰ ਨੇੜੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ...

ਅਜੀਤ ਡੈਸਕ 08-01-2026

ਕਪੂਰਥਲਾ, 8 ਜਨਵਰੀ (ਅਮਨਜੋਤ ਸਿੰਘ ਵਾਲੀਆ)-ਭਵਾਨੀਪੁਰ ਨੇੜੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ.ਬਲਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਉਹ ਘਟਨਾ ਸਥਾਨ 'ਤੇ ਪਹੁੰਚੇ ਤਾਂ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ, ਜਿਸ ਦੀ ਪਛਾਣ ਸੋਨੂੰ ਪੁੱਤਰ ਬਚਨਾ ਵਾਸੀ ਭਵਾਨੀਪੁਰ ਵਜੋਂ ਹੋਈ, ਜਿਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖਵਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ। |

ਪਿਛਲੀ ਖ਼ਬਰ ਕੌਮਾਂਤਰੀ ਸਰਹੱਦ ਨੇੜੇ ਖੇਤਾਂ 'ਚੋਂ ਖਾਦ ਪਾਉਂਦਿਆਂ ਕਿਸਾਨ ਨੂੰ ਮਿਲਿਆ ਡਰੋਨ ਅਗਲੀ ਖ਼ਬਰ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ ਕਥਿਤ ਅਪਮਾਨ ਵਾਲੀ ਵੀਡੀਓ ਦੀ ਫੋਰੈਂਸਿਕ ਜਾਂਚ ਦੇ ਹੁਕਮ