26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-01-2026

ਗੁਰੂ ਹਰ ਸਹਾਏ ਵਿਖੇ ਮਨਰੇਗਾ ਬਚਾਓ ਸੰਗਰਾਮ ਰੈਲੀ, ਪੁੱਜੇ ਕਈ ਵੱਡੇ ਆਗੂ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 12 ਜਨਵਰੀ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਦਾਣਾ ਮੰਡੀ ਵਿਖੇ....

ਅਜੀਤ ਡੈਸਕ 12-01-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 12 ਜਨਵਰੀ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਦਾਣਾ ਮੰਡੀ ਵਿਖੇ ਮਨਰੇਗਾ ਬਚਾਓ ਸੰਗਰਾਮ ਰੈਲੀ ਸ਼ੁਰੂ ਹੋ ਗਈ ਹੈ। ਇਸ ਮੌਕੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ, ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਮੰਤਰੀ ਹੰਸ ਰਾਜ ਜੋਸਨ ਅਤੇ ਹੋਰ ਵੀ ਵੱਡੀ ਗਿਣਤੀ ਵਿਚ ਪਹੁੰਚ ਗਏ ਹਨ ਅਤੇ ਇਸ ਮੌਕੇ ਸੱਤਾਧਾਰੀ ਧਿਰ ’ਤੇ ਵਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠਾਂ ਦੀ ਪਾਰਟੀ ਹੈ, ਇਨ੍ਹਾਂ ਨੇ ਜੋ ਵਾਅਦੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਸਨ, ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਚਾਹੇ ਉਹ ਔਰਤਾਂ ਦੇ ਇਕ ਹਜ਼ਾਰ ਰੁਪਏ ਮਹੀਨਾ ਹੋਵੇ, ਚਾਹੇ ਬੁਢਾਪਾ ਪੈਨਸ਼ਨ ਨੂੰ ਵਧਾਉਣ ਦੀ ਗੱਲ ਹੋਵੇ, ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਸਾਰੇ ਹੀ ਵਾਅਦੇ ਪੂਰੇ ਕੀਤੇ ਜਾਣਗੇ।

ਪਿਛਲੀ ਖ਼ਬਰ ਭੁਪੇਸ਼ ਬਘੇਲ, ਰਾਜਾ ਵੜਿੰਗ ਕਾਂਗਰਸ ਲੀਡਰਸ਼ਿਪ ਸਮੇਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਗਿਆ ਫ਼੍ਰੀ