26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-01-2026

ਪੁਲਿਸ ਨਾਲ ਹੋਏ ਮੁਕਾਬਲੇ ਵਿਚ ਰੋਹਿਤ ਗਾਦਰਾ ਗੈਂਗਸਟਰ ਦੇ ਦੋ ਸਾਥੀ ਜ਼ਖ਼ਮੀ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਹੈਬੋਵਾਲ ਇਲਾਕੇ ਵਿਚ ਕੁਝ ਮਿੰਟ ਪਹਿਲਾਂ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਖਤਰਨਾਕ ਗੈਂਗਸਟਰ ਰੋਹਿਤ ਗਾਦਰਾ ਦੇ ਦੋ....

ਅਜੀਤ ਡੈਸਕ 12-01-2026

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਹੈਬੋਵਾਲ ਇਲਾਕੇ ਵਿਚ ਕੁਝ ਮਿੰਟ ਪਹਿਲਾਂ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਖਤਰਨਾਕ ਗੈਂਗਸਟਰ ਰੋਹਿਤ ਗਾਦਰਾ ਦੇ ਦੋ ਮੈਂਬਰ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲਾਂ ਵੀ ਬਰਾਮਦ ਕੀਤੀਆਂ ਹਨ। ਇਹ ਦੋਵੇਂ ਹੈਬੋਵਾਲ ਇਲਾਕੇ ਵਿਚ ਜਾ ਰਹੇ ਸਨ ਕਿ ਪੁਲਿਸ ਨੇ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਇਨ੍ਹਾਂ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਪੁਲਿਸ ਵਲੋਂ ਜਵਾਬੀ ਕਾਰਵਾਈ ਕਰਦਿਆਂ ਜਦੋਂ ਗੋਲੀ ਚਲਾਈ ਗਈ ਤਾਂ ਇਹ ਦੋਵੇਂ ਜ਼ਖਮੀ ਹੋ ਗਏ। ਹਾਲ ਦੀ ਘੜੀ ਪੁਲਿਸ ਵਲੋਂ ਵੇਰਵਿਆਂ ਦੀ ਉਡੀਕ ਕਰਨ ਲਈ ਕਿਹਾ ਗਿਆ ਹੈ।

ਪਿਛਲੀ ਖ਼ਬਰ ਭਾਰਤ ਤੇ ਜਰਮਨੀ ਹਨ ਨਜ਼ਦੀਕੀ ਭਾਈਵਾਲ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ 22 ਜਨਵਰੀ ਨੂੰ ਸ਼ੁਰੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ