25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-01-2026

ਪਤੰਗ ਉਡਾਉਂਦਿਆਂ ਮਾਪਿਆਂ ਦੇ ਇਕਲੌਤੇ ਬੱਚੇ ਦੀ ਕੋਠੇ ਤੋਂ ਡਿੱਗ ਕੇ ਮੌਤ

ਸੁਨਾਮ ਊਧਮ ਸਿੰਘ ਵਾਲਾ, 12 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਤੁੰਗਾਂ ਵਿਖੇ ਪਤੰਗ ਉਡਾਉਂਦੇ ਸਮੇਂ ਇਕ ਬੱਚੇ ਦੀ ਕੋਠੇ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋਣ ਦੀ...

ਅਜੀਤ ਡੈਸਕ 12-01-2026

ਸੁਨਾਮ ਊਧਮ ਸਿੰਘ ਵਾਲਾ, 12 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਤੁੰਗਾਂ ਵਿਖੇ ਪਤੰਗ ਉਡਾਉਂਦੇ ਸਮੇਂ ਇਕ ਬੱਚੇ ਦੀ ਕੋਠੇ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋਣ ਦੀ ਬਹੁਤ ਹੀ ਦੁਖਦਾਈ ਖਬਰ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਤੁੰਗਾਂ ਦਾ 12-13 ਸਾਲਾਂ ਦਾ ਬੱਚਾ ਹਰਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਆਪਣੇ ਹਾਣੀਆਂ ਨਾਲ ਇਕ ਨਵੀਂ ਬਣ ਰਹੀ ਕੋਠੀ ਦੀ ਛੱਤ 'ਤੇ ਪਤੰਗ ਉਡਾ ਰਿਹਾ ਸੀ ਕਿ ਪਤੰਗਬਾਜ਼ੀ ਕਰਦਿਆਂ ਅਚਾਨਕ ਕੋਠੀ 'ਚ ਲਿਫਟ ਲਈ ਰੱਖੀ ਜਗ੍ਹਾ 'ਚ ਦੀ ਛੱਤ ਤੋਂ ਹੇਠਾਂ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਸੰਗਰੂਰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਬੱਚੇ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ ਪਰ ਬੱਚਾ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਦਮ ਤੋੜ ਗਿਆ। ਜ਼ਿਕਰਯੋਗ ਹੈ ਕਿ ਮ੍ਰਿਤਕ ਹਰਜੋਤ ਸਿੰਘ ਮਾਪਿਆਂ ਦਾ ਇਕੋ-ਇਕ ਬੱਚਾ ਸੀ।

ਪਿਛਲੀ ਖ਼ਬਰ ਪੁਲਿਸ ਮੁਕਾਬਲੇ 'ਚ ਜ਼ਖਮੀ ਹੋਇਆ ਨੌਜਵਾਨ ਰਾਮ ਤੀਰਥ ਨੇੜਿਓਂ ਪਿਸਤੌਲ ਸਣੇ ਕਾਬੂ ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਗਰਗਰਮੀਆਂ ਤੇਜ਼ :ਬਰਨਾਲਾ