24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-01-2026

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਹਸਪਤਾਲ ’ਚ ਭਰਤੀ

ਨਵੀਂ ਦਿੱਲੀ, 13 ਜਨਵਰੀ- ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਬੀਤੇ ਦਿਨ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਾਖਲ ਕਰਵਾਇਆ ਗਿਆ....

ਅਜੀਤ ਡੈਸਕ 13-01-2026

ਨਵੀਂ ਦਿੱਲੀ, 13 ਜਨਵਰੀ- ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਬੀਤੇ ਦਿਨ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਦੀ ਸਲਾਹ 'ਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੇ ਜ਼ਰੂਰੀ ਡਾਕਟਰੀ ਟੈਸਟ ਕੀਤੇ ਜਾਣਗੇ।

ਅਧਿਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਹਫ਼ਤੇ ਦੋ ਵਾਰ ਬੇਹੋਸ਼ ਹੋ ਗਏ ਸਨ। ਉਹ 10 ਜਨਵਰੀ ਨੂੰ ਸਵੇਰੇ 3:30 ਵਜੇ ਦੇ ਕਰੀਬ ਵਾਸ਼ਰੂਮ ਦੀ ਵਰਤੋਂ ਕਰਦੇ ਸਮੇਂ ਵੀ ਬੇਹੋਸ਼ ਹੋ ਗਏ ਸਨ। 74 ਸਾਲਾ ਧਨਖੜ ਸੋਮਵਾਰ ਨੂੰ ਸਿਰਫ ਨਿਯਮਤ ਜਾਂਚ ਲਈ ਏਮਜ਼ ਗਏ ਸਨ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਹੋਰ ਟੈਸਟਾਂ ਲਈ ਦਾਖਲ ਕਰਨ 'ਤੇ ਜ਼ੋਰ ਦਿੱਤਾ।

ਧਨਖੜ ਪਹਿਲਾਂ ਕੱਛ ਦੇ ਰਣ, ਉੱਤਰਾਖੰਡ, ਕੇਰਲ ਅਤੇ ਦਿੱਲੀ ਵਿਚ ਜਨਤਕ ਸਮਾਗਮਾਂ ਦੌਰਾਨ ਬੇਹੋਸ਼ ਹੋ ਚੁੱਕੇ ਹਨ। ਉਨ੍ਹਾਂ ਨੂੰ ਦਿਲ ਦੀ ਬਿਮਾਰੀ ਕਾਰਨ 2025 ਵਿਚ ਵੀ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪਿਛਲੇ ਸਾਲ 21 ਜੁਲਾਈ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਪਿਛਲੀ ਖ਼ਬਰ ਆਸਟ੍ਰੇਲੀਆ ਮਹਿਲਾ ਕ੍ਰਿਕਟ ਦੀ ਕਪਤਾਨ ਐਲਿਸਾ ਹੀਲੀ ਵਲੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਅਗਲੀ ਖ਼ਬਰ ਲਾਵਾਰਸ ਕੁੱਤਿਆਂ ਦੇ ਮਾਮਲੇ ’ਤੇ ਅੱਜ ਸੁਪਰੀਮ ਕੋਰਟ ’ਚ ਮੁੜ ਹੋਵੇਗੀ ਸੁਣਵਾਈ