22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-01-2026

ਸਪੱਸ਼ਟੀਕਰਨ ਦੇਣ ਲਈ ਅਕਾਲ ਤਖ਼ਤ ਸਕੱਤਰੇਤ ਪੁੱਜੇ ਮੁੱਖ ਮੰਤਰੀ

ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ....

ਅਜੀਤ ਡੈਸਕ 15-01-2026

ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਤੋਂ ਬਾਅਦ ਉਹ ਆਪਣਾ ਸਪੱਸ਼ਟੀਕਰਨ ਦੇਣ ਲਈ ਅਕਾਲ ਤਖਤ ਸਕੱਤਰੇਤ ਵੱਲ ਚਲੇ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਵੀ ਹਨ। 

ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਕਮੇਟੀ ਦੇ ਕਈ ਸੀਨੀਅਰ ਅਧਿਕਾਰੀ ਦੀ ਹਾਜ਼ਰ ਹਨ। ਵੇਰਵਿਆਂ ਅਨੁਸਾਰ ਮੁੱਖ ਮੰਤਰੀ ਵੱਲੋਂ ਸਪੱਸ਼ਟੀਕਰਨ ਪੱਤਰ ਦਿੱਤੇ ਜਾਣ ਤੋਂ ਇਲਾਵਾ ਜਥੇਦਾਰ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ।

ਪਿਛਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਹਵਾਈ ਅੱਡਾ ਰਾਜਾਸਾਂਸੀ, ਯੂਨੀਵਰਸਿਟੀ ਲਈ ਕਾਫ਼ਲਾ ਹੋਇਆ ਰਵਾਨਾ ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ 2 ਦਿਨਾਂ ਪੰਜਾਬ ਦੌਰੇ ’ਤੇ, ਥੋੜੇ ਸਮੇਂ ਬਾਅਦ ਪੁੱਜਣਗੇ ਅੰਮ੍ਰਿਤਸਰ