23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-01-2026

ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਮਗਰੋਂ ਉੱਚ ਪੱਧਰੀ ਜਾਂਚ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਨਾਲ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ...

ਅਜੀਤ ਡੈਸਕ 16-01-2026

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਨਾਲ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਅੱਜ ਇਕ ਈਮੇਲ ਰਾਹੀਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਖਿਲਾਫ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਕਿਹਾ ਕਿ ਇਕ ਧਮਕੀ ਭਰੀ ਈਮੇਲ ਪ੍ਰਾਪਤ ਹੋਣ ਉਪਰੰਤ ਸਾਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਂਟੀ ਸਾਬੋਟਾਜ ਟੀਮ ਵਲੋਂ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੌਰਾਨੇ ਤਫਤੀਸ਼ ਅਜਿਹੀ ਕੋਈ ਵੀ ਵਿਸਫੋਟਕ ਸਮੱਗਰੀ/ਪਦਾਰਥ/ਵਸਤੂ ਬਰਾਮਦ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਅਫਵਾਹ ਨੂੰ ਫੈਲਾਉਣ ਵਾਲੇ ਦੀ ਜਲਦ ਹੀ ਧਰ ਪਕੜ ਕੀਤੀ ਜਾਵੇਗੀ।

ਪਿਛਲੀ ਖ਼ਬਰ ਗਣਤੰਤਰ ਦਿਵਸ 'ਤੇ ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ ਹੋਣਗੇ ਸਨਮਾਨਿਤ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਤਨਾਮ ਸਿੰਘ ਪੰਨੂ ਵਲੋਂ ਖਹਿਰੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ