23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-01-2026

ਸੰਸਦ ’ਚ ਪਾਸ ਨਹੀਂ ਹੋਣਾ ਚਾਹੀਦਾ ਬੀਜ ਐਕਟ- ਮੁੱਖ ਮੰਤਰੀ ਪੰਜਾਬ

ਨਵੀਂ ਦਿੱਲੀ, 17 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਅਸੀਂ ਬੀਜ ਐਕਟ ਨੂੰ ਲੈ...

ਅਜੀਤ ਡੈਸਕ 17-01-2026

ਨਵੀਂ ਦਿੱਲੀ, 17 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਅਸੀਂ ਬੀਜ ਐਕਟ ਨੂੰ ਲੈ ਕੇ ਗ੍ਰਹਿ ਮੰਤਰੀ ਕੋਲ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਬੀਜ ਐਕਟ ਸੰਸਦ ’ਚ ਪਾਸ ਨਹੀਂ ਹੋਣਾ ਚਾਹੀਦਾ ਤੇ ਨਾਲ ਹੀ ਚੰਡੀਗੜ੍ਹ ਐਫ਼.ਸੀ.ਆਈ. ’ਚ ਬਾਹਰ ਦਾ ਜੀ.ਐਮ. ਲਗਾਉਣ ਦਾ ਵੀ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਪੰਜਾਬ ਕੈਡਰ ਦਾ ਹੀ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਇਹ ਬੀਜ ਬਿੱਲ ਕਿਵੇਂ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਆਰ.ਡੀ.ਐਫ਼. ਦੇ ਬਕਾਇਆ ਫ਼ੰਡ ਵੀ ਜਾਰੀ ਕਰਨ ਦੀ ਮੰਗ ਗ੍ਰਹਿ ਮੰਤਰੀ ਕੋਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਬਾਰਡਰ ਖ਼ੇਤਰ ਸੰਬੰਧੀ ਵੀ ਗ੍ਰਹਿ ਮੰਤਰੀ ਨਾਲ ਗੱਲਬਾਤ ਹੋਈ ਹੈ ਤੇ ਚੰਡੀਗੜ੍ਹ ਦਾ ਮੁੱਦਾ ਵੀ ਉਨ੍ਹਾਂ ਅੱਗੇ ਰੱਖਿਆ ਗਿਆ ਹੈ। ਪਾਣੀ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਦੇਣ ਲਈ ਸਾਡੇ ਕੋਲ ਵਾਧੂ ਪਾਣੀ ਨਹੀਂ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਬੰਗਾਲ ਦੇ ਮਾਲਦਾ ਤੋਂ ਭਾਰਤ ਦੀ ਪਹਿਲੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਹਰੀ ਝੰਡੀ ਦਿਖਾਈ ਅਗਲੀ ਖ਼ਬਰ ਸਕੂਲ ਸਿੱਖਿਆ ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਕੂਲਾਂ ਲਈ ਸਮਾਂ ਕੀਤਾ ਨਿਸਚਿਤ