23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-01-2026

ਡਡਵਿੰਡੀ ਵਿਖੇ ਕਿਸਾਨਾਂ ਨੇ ਜਲੰਧਰ-ਫਿਰੋਜ਼ਪੁਰ ਰੇਲਵੇ ਲਾਈਨ 'ਤੇ ਰੇਲ ਗੱਡੀ ਰੋਕੀ

ਡਡਵਿੰਡੀ (ਕਪੂਰਥਲਾ), 18 ਜਨਵਰੀ (ਦਿਲਬਾਗ ਸਿੰਘ ਝੰਡ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸੰਗਠਕ ਸਕੱਤਰ ਸ਼ੇਰ ਸਿੰਘ ਮਹੀਵਾਲ...

ਅਜੀਤ ਡੈਸਕ 18-01-2026

ਡਡਵਿੰਡੀ (ਕਪੂਰਥਲਾ), 18 ਜਨਵਰੀ (ਦਿਲਬਾਗ ਸਿੰਘ ਝੰਡ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸੰਗਠਕ ਸਕੱਤਰ ਸ਼ੇਰ ਸਿੰਘ ਮਹੀਵਾਲ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ ਅਤੇ ਜ਼ਿਲ੍ਹਾ ਖਜ਼ਾਨਚੀ ਹਾਕਮ ਸਿੰਘ ਦੀ ਅਗਵਾਈ 'ਚ ਡਡਵਿੰਡੀ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਜਲੰਧਰ-ਫਿਰੋਜ਼ਪੁਰ ਰੇਲਵੇ ਲਾਈਨ 'ਤੇ ਰੇਲ ਗੱਡੀ ਰੋਕ ਕੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਵਲੋਂ 18 ਜਨਵਰੀ ਨੂੰ ਮਜੀਠਾ ਵਿਖੇ ਮੁੱਖ ਮੰਤਰੀ ਦੀ ਫੇਰੀ ਦੌਰਾਨ ਮੰਨੀਆਂ ਹੋਈਆਂ ਕਿਸਾਨੀ ਮੰਗਾਂ ਸਬੰਧੀ ਸਵਾਲ ਪੁੱਛਣ ਦਾ ਐਲਾਨ ਕੀਤਾ ਗਿਆ ਸੀ ਪਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਪਹਿਲਾਂ ਹੀ ਬੰਦੀ ਬਣਾ ਕੇ ਉਨ੍ਹਾਂ ਦੀ ਜ਼ੁਬਾਨ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ।

ਪਿਛਲੀ ਖ਼ਬਰ ਅੰਤਰਰਾਸ਼ਟਰੀ ਬਾਰਡਰ 'ਤੇ ਲੱਗੀ ਕੰਡਿਆਲੀ ਤਾਰ ਨੂੰ 200 ਮੀਟਰ ਹੋਰ ਅੱਗੇ ਤੱਕ ਕੀਤਾ ਜਾਵੇਗਾ ਸ਼ਿਫਟ : ਕੁਲਦੀਪ ਧਾਲੀਵਾਲ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਨਿਊਜ਼ੀਲੈਂਡ 45 ਓਵਰਾਂ ਪਿੱਛੋਂ 285/5