23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-01-2026

ਮੁੱਖ ਮੰਤਰੀ ਪੰਜਾਬ ਨੂੰ ਮਿਲਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦਾ ਜਥਾ ਅਜਨਾਲਾ ਵੱਲ ਨੂੰ ਰਵਾਨਾ

ਅਜਨਾਲਾ, ਗੱਗੋਮਾਹਲ, (ਅੰਮ੍ਰਿਤਸਰ), 19 ਜਨਵਰੀ (ਢਿੱਲੋਂ/ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਇਕ ਜਥੇ ਦੇ ਰੂਪ...

ਅਜੀਤ ਡੈਸਕ 19-01-2026

ਅਜਨਾਲਾ, ਗੱਗੋਮਾਹਲ, (ਅੰਮ੍ਰਿਤਸਰ), 19 ਜਨਵਰੀ (ਢਿੱਲੋਂ/ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਇਕ ਜਥੇ ਦੇ ਰੂਪ ਵਿਚ ਕਿਸਾਨ ਅਜਨਾਲਾ ਵਿਖੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਆ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਨਾਅਰੇ ਮਾਰਦੇ ਹੋਏ ਅਜਨਾਲਾ ਲਈ ਰਵਾਨਾ ਹੋਏ ਹਨ। ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ, ਡਿੱਗੇ ਘਰਾਂ ਅਤੇ ਰੁੁੜੇ ਪਸ਼ੂਆਂ ਦਾ ਮੁਆਵਜ਼ਾ ਨਾ ਮਿਲਣ ਕਰਕੇ ਮੁੱਖ ਮੰਤਰੀ ਨੂੰ ਸਵਾਲ ਜਵਾਬ ਕੀਤੇ ਜਾਣਗੇ। ਕਿਸਾਨਾਂ ਨੂੰ ਰੈਲੀ ਸਥਾਨ ਵੱਲ ਅੱਗੇ ਵਧਣ ਤੋਂ ਰੋਕਣ ਲਈ ਅਜਨਾਲਾ ਖੇਤਰ ਵਿਚ ਚੱਪੇ ਚੱਪੇ ’ਤੇ ਪੁਲਿਸ ਤਾਇਨਾਤ ਕੀਤੀ ਗਈ ਹੈ।

ਪਿਛਲੀ ਖ਼ਬਰ ਅਰਸ਼ਦੀਪ ਸਿੰਘ ਕਲੇਰ ਵਲੋਂ ਪ੍ਰੈਸ ਕਾਨਫ਼ਰੰਸ ਅਗਲੀ ਖ਼ਬਰ ਐਸ.ਆਈ.ਆਰ. ਦੇ ਮੁੱਦੇ ’ਤੇ ਅੱਜ ਸੁਪਰੀਮ ਕੋਰਟ ਕਰੇਗੀ ਸੁਣਵਾਈ