23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-01-2026

ਅਰਸ਼ਦੀਪ ਸਿੰਘ ਕਲੇਰ ਵਲੋਂ ਪ੍ਰੈਸ ਕਾਨਫ਼ਰੰਸ

ਮੁਹਾਲੀ, 19 ਜਨਵਰੀ (ਦਵਿੰਦਰ) - ਅਰਸ਼ਦੀਪ ਸਿੰਘ ਕਲੇਰ ਨੇ ਵਲੋਂ ਅੱਜ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ....

ਅਜੀਤ ਡੈਸਕ 19-01-2026

ਮੁਹਾਲੀ, 19 ਜਨਵਰੀ (ਦਵਿੰਦਰ) - ਅਰਸ਼ਦੀਪ ਸਿੰਘ ਕਲੇਰ ਨੇ ਵਲੋਂ ਅੱਜ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੱਸਣ ਕਿ ਪਿਛਲੇ ਚਾਰ ਸਾਲਾਂ 'ਚ ਆਪ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਕੀ ਦਿੱਤਾ। ਉਨ੍ਹਾਂ ਕਿਹਾ ਕਿ ਆਪ ਪਾਰਟੀ ਆਤਿਸ਼ੀ ਮਾਮਲੇ 'ਚ ਆਪਣਾ ਪੱਖ ਸਪੱਸ਼ਟ ਕਰੇ।

ਉਨ੍ਹਾਂ ਕਿਹਾ ਕਿ ਜੱਗੂ ਭਗਵਾਨਪੁਰੀਆਂ ਬਾਰੇ ਮੁਹਾਲੀ ਦੀ ਅਦਾਲਤ ਵਿਚ ਸਰਕਾਰ ਨੇ ਕਿਹਾ ਕਿ ਸਾਡੇ ਕੋਲ ਜੱਗੂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਆਪ ਪਾਰਟੀ ਦੇ ਆਪਣੇ ਲੋਕ ਪਾਰਟੀ ਛੱਡ ਕੇ ਜਾ ਰਹੇ ਹਨ ਤੇ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਤਰਸਯੋਗ ਬਣੀ ਹੋਈ ਹੈ। ਪੰਜਾਬ ਸਰਕਾਰ ਅਦਾਲਤਾਂ ਵਿਚ ਗੈਂਗਸਟਰਾਂ ਨੂੰ ਕਲੀਨ ਚਿੱਟ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵਾਲਿਆਂ ਦੇ ਤਾਂ ਆਪਣੇ ਵਿਧਾਇਕ ਨੂੰ ਵੀ ਬੇਅਦਬੀ ਕੇਸ ਵਿਚ ਸਜ਼ਾ ਹੋਈ ਹੈ ਤੇ ਬੇਅਦਬੀ ਦੀ ਗੰਦੀ ਰਾਜਨੀਤੀ ਆਪ ਪਾਰਟੀ ਹੀ ਪੰਜਾਬ ਵਿਚ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਪੱਸ਼ਟ ਕਰਨ ਕਿ ਉਹ ਕਿਸ ਦੇ ਇਸ਼ਾਰੇ 'ਤੇ ਚੱਲਦੇ ਹਨ ਤੇ ਪੰਜਾਬ ਵਿਚ ਹਰ ਬਦਲੀ ਦਿੱਲੀ ਵਾਲਿਆਂ ਨੂੰ ਪੁੱਛ ਕੇ ਹੁੰਦੀ ਹੈ।

ਪਿਛਲੀ ਖ਼ਬਰ ਆਪ੍ਰੇਸ਼ਨ ਤ੍ਰਾਸ਼ੀ: ਅੱਤਵਾਦੀਆਂ ਦੀ ਭਾਲ ’ਚ ਮੁੜ ਤਲਾਸ਼ੀ ਅਭਿਆਨ ਸ਼ੁਰੂ ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਨੂੰ ਮਿਲਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦਾ ਜਥਾ ਅਜਨਾਲਾ ਵੱਲ ਨੂੰ ਰਵਾਨਾ