23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-01-2026

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ, 2 ਫਰਵਰੀ ਨੂੰ ਹੋਵੇਗੀ ਮੁੜ ਸੁਣਵਾਈ

ਨਵੀਂ ਦਿੱਲੀ, 19 ਜਨਵਰੀ - ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ....

ਅਜੀਤ ਡੈਸਕ 19-01-2026

ਨਵੀਂ ਦਿੱਲੀ, 19 ਜਨਵਰੀ - ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਸਰਕਾਰ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਸਰਕਾਰ ਨੇ ਦੋ ਹਫ਼ਤਿਆਂ ਦੀ ਮੰਗ ਕੀਤੀ ਹੈ। ਅਦਾਲਤ ਨੇ ਮਜੀਠੀਆ ਦੇ ਜੇਲ੍ਹ ਵਿਚ ਜ਼ੋਖ਼ਮ ਬਾਰੇ ਵੀ ਸਵਾਲ ਉਠਾਏ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਫਰਵਰੀ ਨੂੰ ਹੋਵੇਗੀ।

ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕੀਤੀ।

ਪਿਛਲੀ ਖ਼ਬਰ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਵਿੱਤ ਮੰਤਰੀ ਹਰਪਾਲ ਚੀਮਾ ਤੇ ਅਮਨ ਅਮਨ ਅਰੋੜਾ ਅਗਲੀ ਖ਼ਬਰ ਆਪ੍ਰੇਸ਼ਨ ਤ੍ਰਾਸ਼ੀ: ਅੱਤਵਾਦੀਆਂ ਦੀ ਭਾਲ ’ਚ ਮੁੜ ਤਲਾਸ਼ੀ ਅਭਿਆਨ ਸ਼ੁਰੂ