23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-01-2026

ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਝੀਡਾ ਨੇ ਜਥੇਦਾਰ ਕੋਲ ਕੀਤੀ ਭਾਈ ਦਾਦੂਵਾਲ ਦੀ ਸ਼ਿਕਾਇਤ

ਅੰਮ੍ਰਿਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)- ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ....

ਅਜੀਤ ਡੈਸਕ 20-01-2026

ਅੰਮ੍ਰਿਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)- ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਭਾਈ ਬਲਜੀਤ ਸਿੰਘ ਦਾਦੂਵਾਲ ਵਿਰੁੱਧ ਲੰਬਾ ਚੌੜਾ ਸ਼ਿਕਾਇਤ ਪੱਤਰ ਸੌਂਪਿਆ ਹੈ। ਇਸ ਪੱਤਰ ਵਿਚ ਜਥੇਦਾਰ ਝੀਂਡਾ ਨੇ ਝੀਂਡਾ ਨੇ ਭਾਈ ਦਾਦੂਵਾਲ 'ਤੇ ਕਰੋੜਾਂ ਦੇ ਫੰਡਾਂ ਦੀ ਦੁਰਵਰਤੋਂ ਅਤੇ ਬਦਸਲੂਕੀ ਦੇ ਦੋਸ਼ ਲਗਾਏ ਜਾਣ ਦੇ ਨਾਲ ਨਾਲ ਬੀਤੇ ਦਿਨੀਂ ਹਰਿਆਣਾ ਕਮੇਟੀ ਦੇ ਹੋਏ ਬਜਟ ਇਜਲਾਸ ਨੂੰ ਮਾਣਯੋਗ ਅਦਾਲਤ ਵਿਚ ਚੁਣੌਤੀ ਦੇਣ ਸੰਬੰਧੀ ਵੀ ਸ਼ਿਕਾਇਤ ਕਰਦੇ ਹੋਏ ਭਾਈ ਦਾਦੂਵਾਲ ਖ਼ਿਲਾਫ਼ ਪੰਥਕ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਬਾਅਦ ਵਿਚ ਜਗਦੀਸ਼ ਸਿੰਘ ਝੀਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ 22 ਸਾਲ ਸੰਘਰਸ਼ ਕਰਕੇ ਅਤੇ ਆਪਣਾ ਕਾਰੋਬਾਰ ਦਾਅ 'ਤੇ ਲਗਾ ਕੇ ਹਰਿਆਣਾ ਲਈ ਵੱਖਰੀ ਕਮੇਟੀ ਹਾਸਲ ਕੀਤੀ ਸੀ, ਪਰ ਕੁਝ ਸ਼ਖਸੀਅਤਾਂ ਨੇ ਇਸ ਨੂੰ ਨਿੱਜੀ ਸਵਾਰਥਾਂ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ।। ਸਰਦਾਰ ਝੀਂਡਾ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਹਰਿਆਣਾ ਦੇ ਸਿੱਖਾਂ ਨੂੰ ਇਸ ਕਲੇਸ਼ ਤੋਂ ਨਿਜਾਤ ਦਿਵਾਉਣ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਅਕਾਲ ਤਖ਼ਤ ਸਾਹਿਬ ਸਭ ਤੋਂ ਉੱਚੀ ਅਦਾਲਤ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸਿੰਘ ਸਾਹਿਬ ਸੱਚਾਈ ਦਾ ਸਾਥ ਦੇਣਗੇ।

ਪਿਛਲੀ ਖ਼ਬਰ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਸੀਵਰਮੈਨ ਰਿਸ਼ਵਤ ਲੈਣ ਦੇ ਦੋਸ਼ ਵਿਚ ਕੀਤਾ ਗ੍ਰਿਫ਼ਤਾਰ