23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਅੱਜ ਤੋਂ ਪੰਜਾਬ ਦੇ ਸੱਤ ਜ਼ਿਲ੍ਹਿਆਂ ’ਚ ਪਵੇਗੀ ਸੰਘਣੀ ਧੁੰਦ

ਚੰਡੀਗੜ੍ਹ, 21 ਜਨਵਰੀ- ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਦੇ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਵੀਰਵਾਰ ਤੋਂ 23 ਜਨਵਰੀ ਤੱਕ ਮੌਸਮ ਬਦਲੇਗਾ। ਇਸ....

ਅਜੀਤ ਡੈਸਕ 21-01-2026

ਚੰਡੀਗੜ੍ਹ, 21 ਜਨਵਰੀ- ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਦੇ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਵੀਰਵਾਰ ਤੋਂ 23 ਜਨਵਰੀ ਤੱਕ ਮੌਸਮ ਬਦਲੇਗਾ। ਇਸ ਸਮੇਂ ਦੌਰਾਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗਰਜ, ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਵੀ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਮੌਸਮ ਵਿਭਾਗ ਨੇ ਇਸ ਸੰਬੰਧ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।

ਪਿਛਲੇ 24 ਘੰਟਿਆਂ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਰਾਜ ਵਿਚ ਆਮ ਨਾਲੋਂ 5.4 ਡਿਗਰੀ ਸੈਲਸੀਅਸ ਵੱਧ ਹੈ। ਰਾਜ ਵਿਚ ਸਭ ਤੋਂ ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਬਾਕੀ ਖੇਤਰਾਂ ਵਿਚ ਮੌਸਮ ਖੁਸ਼ਕ ਰਹੇਗਾ। ਹਾਲਾਂਕਿ ਅੰਮ੍ਰਿਤਸਰ ਵਿਚ ਵਿਜ਼ੀਬਿਲਟੀ 50 ਮੀਟਰ ਅਤੇ ਬਠਿੰਡਾ ਵਿਚ 100 ਮੀਟਰ ਦਰਜ ਕੀਤੀ ਗਈ।

ਪਿਛਲੀ ਖ਼ਬਰ ਬੀ.ਐਸ.ਐਫ ਅਤੇ ਏ.ਐਨ.ਟੀ.ਐਫ ਵਲੋਂ ਸਰਹੱਦ ਨੇੜਿਓਂ ਹਥਿਆਰ ਬਰਾਮਦ ਅਗਲੀ ਖ਼ਬਰ ਸੈਕਟਰ-32 ਵਿਚ ਕੈਮਿਸਟ ਸ਼ਾਪ 'ਤੇ ਫਾਇਰਿੰਗ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲਾ