23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਥਾਣਾ ਲੱਖੋ ਕੇ ਬਹਿਰਾਮ ਵਿਖੇ ਵਿਜੀਲੈਂਸ ਦੀ ਛਾਪੇਮਾਰੀ, ਦੋ ਮੁਲਾਜ਼ਮ ਆਏ ਅੜਿੱਕੇ

ਮਮਦੋਟ, (ਫਿਰੋਜ਼ਪੁਰ), 21 ਜਨਵਰੀ (ਸੁਖਦੇਵ ਸਿੰਘ ਸੰਗਮ)- ਥਾਣਾ ਲੱਖੋ ਕੇ ਬਹਿਰਾਮ ਵਿਖੇ ਅੱਜ ਸਵੇਰੇ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਤੇ ਇਸ ਦੌਰਾਨ ਰਿਸ਼ਵਤ ਲੈਣ ਦੇ....

ਅਜੀਤ ਡੈਸਕ 21-01-2026

ਮਮਦੋਟ, (ਫਿਰੋਜ਼ਪੁਰ), 21 ਜਨਵਰੀ (ਸੁਖਦੇਵ ਸਿੰਘ ਸੰਗਮ)- ਥਾਣਾ ਲੱਖੋ ਕੇ ਬਹਿਰਾਮ ਵਿਖੇ ਅੱਜ ਸਵੇਰੇ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਤੇ ਇਸ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ ਵਿਚ ਦੋ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਐਨ. ਡੀ. ਪੀ. ਐਸ. ਦੇ ਇਕ ਮਾਮਲੇ ਵਿਚ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ। ਇਸ ਛਾਪੇਮਾਰੀ ਮੌਕੇ ਥਾਣਾ ਲੱਖੋ ਕੇ ਬਹਿਰਾਮ ਦੇ ਇਕ ਸਹਾਇਕ ਥਾਣੇਦਾਰ ਅਤੇ ਇਕ ਹੋਰ ਪੁਲਿਸ ਮੁਲਾਜ਼ਮ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਉਕਤ ਕੇਸ ਵਿਚ ਕਥਿਤ ਤੌਰ ’ਤੇ ਮੁਲਜ਼ਮਾਂ ਦੁਆਰਾ ਮੁਦਈ ਧਿਰ ਕੋਲੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਸੀ ਤੇ ਚਾਲੀ ਹਜ਼ਾਰ ਰੁਪਏ ਦੀ ਇਕ ਕਿਸ਼ਤ ਪਹਿਲਾਂ ਲੈਣ ਤੋਂ ਬਾਅਦ ਅੱਜ ਕਰੀਬ 10 ਹਜ਼ਾਰ ਰੁਪਏ ਲੈਂਦਿਆਂ ਹੋਇਆਂ ਵਿਜੀਲੈਂਸ ਬਿਊਰੋ ਨੇ ਦੋਵਾਂ ਨੂੰ ਕਾਬੂ ਕੀਤਾ ਹੈ।

ਪਿਛਲੀ ਖ਼ਬਰ ਬਜਟ ਸੈਸ਼ਨ ਵਿਚ ਸ਼ਾਮਿਲ ਹੋਣ ਲਈ ਅੰਮ੍ਰਿਤਪਾਲ ਮੁੜ ਪੁੱਜੇ ਹਾਈ ਕੋਰਟ ਅਗਲੀ ਖ਼ਬਰ ਯੂ.ਪੀ.:ਪ੍ਰਯਾਗਰਾਜ ਵਿਖੇ ਤਲਾਅ ’ਚ ਡਿੱਗਿਆ ਏਅਰਕ੍ਰਾਫ਼ਟ