24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਿੱਖ ਦੰਗੇ ਮਾਮਲਾ: ਸੱਜਣ ਕੁਮਾਰ ਬਰੀ

ਨਵੀਂ ਦਿੱਲੀ, 22 ਜਨਵਰੀ - 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇਕ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਰਾਹਤ ਮਿਲ ਗਈ ਹੈ। ਦਿੱਲੀ ਦੀ ਇਕ ਅਦਾਲਤ ਨੇ....

ਅਜੀਤ ਡੈਸਕ 22-01-2026

ਨਵੀਂ ਦਿੱਲੀ, 22 ਜਨਵਰੀ - 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇਕ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਰਾਹਤ ਮਿਲ ਗਈ ਹੈ। ਦਿੱਲੀ ਦੀ ਇਕ ਅਦਾਲਤ ਨੇ ਸੱਜਣ ਕੁਮਾਰ ਨੂੰ ਉਸ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ, ਜਿਸ ਵਿਚ ਉਸ 'ਤੇ ਜਨਕਪੁਰੀ ਅਤੇ ਵਿਕਾਸਪੁਰੀ ਵਿਚ ਹਿੰਸਾ ਭੜਕਾਉਣ ਦਾ ਦੋਸ਼ ਸੀ। ਇਸ ਹਿੰਸਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਇਹ ਫ਼ੈਸਲਾ ਰਾਊਜ਼ ਐਵੇਨਿਊ ਅਦਾਲਤ ਨੇ ਸੁਣਾਇਆ ਹੈ। ਹਾਲਾਂਕਿ ਸੱਜਣ ਕੁਮਾਰ ਨੂੰ ਅਜੇ ਜੇਲ੍ਹ ਵਿਚ ਹੀ ਰਹਿਣਾ ਪਵੇਗਾ, ਕਿਉਂਕਿ ਉਸ ਨੂੰ ਦੋ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਮਿਲੀ ਹੈ।

ਪਿਛਲੀ ਖ਼ਬਰ ਸਾਨੂੰ ਕਿਉਂ ਨਹੀਂ ਮਿਲ ਰਿਹੈ ਇਨਸਾਫ਼- ਸੱਜਣ ਕੁਮਾਰ ਦੇ ਬਰੀ ਹੋਣ ਬਾਅਦ ਬੋਲੀ ਪੀੜਤਾ ਅਗਲੀ ਖ਼ਬਰ ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ