23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਚੰਨੀ ਦੇ ਜਾਤੀ ਵਾਲੇ ਬਿਆਨ ਤੋਂ ਬਾਅਦ ਦਿੱਲੀ ’ਚ ਕਾਂਗਰਸ ਦੀ ਅਹਿਮ ਮੀਟਿੰਗ

ਨਵੀਂ ਦਿੱਲੀ, 22 ਜਨਵਰੀ- ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਜਾਤੀ ਵਾਲੇ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਲਈ ਦਿੱਲੀ ਦੀ ਕਾਂਗਰਸ ਹਾਈਕਮਾਨ...

ਅਜੀਤ ਡੈਸਕ 22-01-2026

ਨਵੀਂ ਦਿੱਲੀ, 22 ਜਨਵਰੀ- ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਜਾਤੀ ਵਾਲੇ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਲਈ ਦਿੱਲੀ ਦੀ ਕਾਂਗਰਸ ਹਾਈਕਮਾਨ ਨੇ ਇਕ ਵੱਡੀ ਮੀਟਿੰਗ ਸੱਦੀ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਦੀ ਅਗਵਾਈ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਵਿਚ ਹੋ ਰਹੀ ਹੈ।

ਇਸ ਮੀਟਿੰਗ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਚਰਨਜੀਤ ਚੰਨੀ ਤੇ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਵੀ ਕਈ ਸੀਨੀਅਰ ਨੇਤਾਵਾਂ ਨੂੰ ਬੁਲਾਇਆ ਗਿਆ ਹੈ।

ਪਿਛਲੀ ਖ਼ਬਰ ਯੂਥ ਕਾਂਗਰਸ ਸੂਬਾ ਪ੍ਰਧਾਨ ਅਹੁਦੇ ਲਈ ਦੌੜ ਹੋਵੇਗੀ ਤੇਜ਼, ਟੌਪ ਦੀ ਸੂਚੀ ’ਚ 26 ਆਗੂ ਅਗਲੀ ਖ਼ਬਰ ਮੇਅਰ ਚੋਣਾਂ : ਪੁਲਿਸ ਸੁਰੱਖਿਆ ਵਿਚਾਲੇ ਨਾਮਜ਼ਦਗੀ ਪੱਤਰ ਦਾਖਲ ਕਰਨ ਪੁੱਜੇ ਆਪ ਉਮੀਦਵਾਰ