23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਚੰਨੀ ਮਾਮਲੇ 'ਤੇ ਕਾਂਗਰਸ ਹਾਈਕਮਾਨ ਦੀ ਦਿੱਲੀ ਹੋਈ ਅਹਿਮ ਬੈਠਕ

ਨਵੀਂ ਦਿੱਲੀ, 22 ਜਨਵਰੀ- ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮਾਮਲੇ 'ਤੇ ਕਾਂਗਰਸ ਹਾਈਕਮਾਨ ਦੀ ਅਹਿਮ ਬੈਠਕ ਅੱਜ ਦਿੱਲੀ ਵਿਚ ਹੋਈ...

ਅਜੀਤ ਡੈਸਕ 22-01-2026

 ਨਵੀਂ ਦਿੱਲੀ, 22 ਜਨਵਰੀ- ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਜਾਤੀ ਵਾਲੇ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਲਈ ਦਿੱਲੀ ਦੀ ਕਾਂਗਰਸ ਹਾਈਕਮਾਨ ਨੇ ਇਕ ਵੱਡੀ  ਮੀਟਿੰਗ ਅੱਜ ਦਿੱਲੀ ਵਿਚ ਕੀਤੀ। ਇਹ ਮੀਟਿੰਗ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਵਿਚ ਹੋਈ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਚਰਨਜੀਤ ਚੰਨੀ ਤੇ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਹੋਰ ਵੀ ਕਈ ਸੀਨੀਅਰ ਨੇਤਾਵਾਂ ਨੂੰ ਬੁਲਾਇਆ ਗਿਆ ਹੈ।

ਇਸ ਮੀਟਿੰਗ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਵਿਚ ਵੀ ਚਰਨਜੀਤ ਚੰਨੀ ਨੂੰ ਖੁੱਡੇ ਲਾਈਨ ਲੱਗਾ ਦਿਖਾਇਆ ਗਿਆ ਹੈ।

ਪਿਛਲੀ ਖ਼ਬਰ ਸਿੰਘ ਸਾਹਿਬ ਜਥੇ. ਟੇਕ ਸਿੰਘ ਧਨੌਲਾ ਪਿੰਡ ਠੀਕਰੀਵਾਲਾ ਪਹੁੰਚੇ, ਪਿੰਡ ਵਾਸੀਆਂ ਨਾਲ ਕੀਤੀ ਗੱਲਬਾਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੂੰ ਜਾਨੋਂ ਮਾਰਨ ਦੀ ਧਮਕੀ, ਪੰਜ ਕਰੋੜ ਦੀ ਫਿਰੌਤੀ...