ਚੰਡੀਗੜ੍ਹ, 24 ਜਨਵਰੀ (ਦਵਿੰਦਰ ਸਿੰਘ)- ਅੱਜ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਪ੍ਰੈਸ ਕਾਨਫੰਸ ਹੋਈ। ਇਸ ਮੌਕੇ ਬੋਲਦਿਆਂ ਅਕਾਲੀ ਨੇਤਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਬਾਰੇ ਸਮੀਖਿਆ ਕੀਤੀ।
ਇਸ ਮੌਕੇ ਬੋਲਦਿਆਂ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਜਰੀਏ ਸਰਕਾਰ ਲੋਕਾਂ ਦਾ ਸਾਰਾ ਵੇਰਵਾ ਇਕੱਠਾ ਕਰਨਾ ਚਾਉਂਦੀ ਹੈ ।