24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਜੋ ਪਿਛਲੇ ਦਿਨੀਂ ਭਾਜਪਾ ’ਚ ਸ਼ਾਮਿਲ ਹੋਏ ਸਨ, ਉਨ੍ਹਾਂ ਅੱਜ...

ਅਜੀਤ ਡੈਸਕ 24-01-2026

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਜੋ ਪਿਛਲੇ ਦਿਨੀਂ ਭਾਜਪਾ ’ਚ ਸ਼ਾਮਿਲ ਹੋਏ ਸਨ, ਉਨ੍ਹਾਂ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਭਾਜਪਾ ਲੀਡਰਸ਼ਿਪ ਨਾਲ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਕੀਰਤਨ ਸਰਵਣ ਕੀਤਾ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ।

ਇਸ ਮੌਕੇ ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚੇ ਭਾਜਪਾ, ਕਰਤਾਰ ਸਿੰਘ ਸਿੱਖਾਂਵਾਲਾ, ਪੁਸ਼ਪਿੰਦਰ ਸਿੰਘ ਭੰਡਾਰੀ, ਅਰਮਾਨਜੋਤ ਸਿੰਘ ਬਰਾੜ ਸਮੇਤ ਹੋਰ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਸਕੂਲੋਂ ਪਰਤਦਿਆਂ 10ਵੀਂ ਦੇ ਵਿਦਿਆਰਥੀ ਦੀ ਧੌਣ ’ਤੇ ਫਿਰੀ ਚਾਈਨਾ ਡੋਰ, ਦਰਦਨਾਕ ਮੌਤ ਅਗਲੀ ਖ਼ਬਰ ਸਰਕਲ ਪ੍ਰਧਾਨ ਤੇ ਜ਼ਿਲ੍ਹਾ ਜਥੇਬੰਦੀਆਂ ਨੂੰ 31 ਜਨਵਰੀ ਤੱਕ ਕੀਤਾ ਜਾਵੇਗਾ ਮੁਕੰਮਲ : ਚੀਮਾ