24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸੜਕ ਹਾਦਸੇ 'ਚ ਮਹਿਲਾ ਦੀ ਮੌ.ਤ

ਸੁਨਾਮ ਊਧਮ ਸਿੰਘ ਵਾਲਾ,24 ਜਨਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਦੁਪਹਿਰ ਸਮੇਂ ਸੁਨਾਮ-ਸ਼ੇਰੋਂ ਸੜਕ 'ਤੇ ਹੋਏ ਹਾਦਸੇ ’ਚ ਇਕ ਮਹਿਲਾ ਦੀ ਮੌਤ ਹੋਣ ਦੀ ਖਬਰ ਹੈ...

ਅਜੀਤ ਡੈਸਕ 24-01-2026

ਸੁਨਾਮ ਊਧਮ ਸਿੰਘ ਵਾਲਾ,24 ਜਨਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਦੁਪਹਿਰ ਸਮੇਂ ਸੁਨਾਮ-ਸ਼ੇਰੋਂ ਸੜਕ 'ਤੇ ਹੋਏ ਹਾਦਸੇ ’ਚ ਇਕ ਮਹਿਲਾ ਦੀ ਮੌਤ ਹੋਣ ਦੀ ਖਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕਾ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਕਰੀਬ ਸਾਢੇ ਕੁ ਬਾਰਾਂ ਵਜੇ ਮੇਲੋ ਕੌਰ ਵਾਸੀ ਸੁਨਾਮ ਆਪਣੇ ਲੜਕੇ ਅਤੇ ਕੁਝ ਸਾਥਣਾਂ ਸਮੇਤ ਘਰ ਲਈ ਬਾਲਣ ਇਕੱਠਾ ਕਰਨ ਲਈ ਸੁਨਾਮ-ਸ਼ੇਰੋਂ ਸੜਕ 'ਤੇ ਜਾ ਰਹੀ ਸੀ ਕਿ ਅੱਗਿਉਂ ਆ ਰਹੀ ਇਕ ਅਣਪਛਾਤੀ ਕਾਰ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ। ਜਿਸ ਕਾਰਨ ਮੇਲੋ ਕੌਰ (43) ਪਤਨੀ ਕਾਲਾ ਵਾਸੀ ਸੁਨਾਮ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਅਣਪਛਾਤੀ ਕਾਰ ਦੇ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮ੍ਰਿਤਕਾ ਦੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਖੁੱਲ੍ਹੇ ਦਿਲ ਨਾਲ ਪੰਜਾਬ ਪ੍ਰਤੀ ਸੁਹਿਰਦ - ਜਗਮੀਤ ਸਿੰਘ ਬਰਾੜ ਅਗਲੀ ਖ਼ਬਰ ਨੰਦੇੜ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ