24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਪਿੰਡ ਖਿੱਲਣ ਦੀ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਮਾਨਸਾ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਖਿੱਲਣ ਦੀ ਸਾਬਕਾ ਸਰਪੰਚ ਮਹਿੰਦਰਜੀਤ ਕੌਰ (40) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ...

ਅਜੀਤ ਡੈਸਕ 24-01-2026

ਮਾਨਸਾ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਖਿੱਲਣ ਦੀ ਸਾਬਕਾ ਸਰਪੰਚ ਮਹਿੰਦਰਜੀਤ ਕੌਰ (40) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਖੇਤ 'ਚ ਕਿਸੇ ਨੇ ਇੱਟਾਂ ਦਾ ਮਲਬਾ ਸੁੱਟ ਦਿੱਤਾ ਸੀ, ਜਿਸ ਦੀ ਸ਼ਿਕਾਇਤ ਪੁਲਿਸ ਨੂੰ ਵੀ ਕੀਤੀ ਗਈ ਸੀ। ਸਾਬਕਾ ਸਰਪੰਚ ਜੋ ਪਰਿਵਾਰ ਸਮੇਤ ਬੁਢਲਾਡਾ ਵਿਖੇ ਰਹਿੰਦੇ ਹਨ, ਅੱਜ ਖੇਤ ਦਾ ਗੇੜਾ ਮਾਰਨ ਆਏ ਸਨ, ਨੂੰ ਸ਼ਰੀਕੇਬਾਜ਼ੀ 'ਚ ਰੰਜਸ਼ ਦੇ ਚੱਲਦਿਆਂ ਮੌਤ ਦੇ ਘਾਟ ਉਤਾਰ ਦਿੱਤਾ।

ਬੂਟਾ ਸਿੰਘ ਗਿੱਲ ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਮਨਪ੍ਰੀਤ ਸਿੰਘ ਦੇ ਬਿਆਨਾਂ 'ਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਕਰ ਲਈ ਗਈ ਹੈ, ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪਿਛਲੀ ਖ਼ਬਰ ਐਸਵਾਈਐਲ 'ਤੇ 27 ਜਨਵਰੀ ਨੂੰ ਹੋਵੇਗੀ ਅਹਿਮ ਮੀਟਿੰਗ ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਪਰੇਡ ਰੂਟ ਦੀ ਨਿਗਰਾਨੀ ਲਈ ਲਗਾਏ 1 ਹਜ਼ਾਰ ਤੋਂ ਵੱਧ ਐਚ.ਡੀ. ਕੈਮਰੇ