26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਭਤੀਜੇ ਨੇ ਚਾਚੇ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਮੋਗਾ, 25 ਜਨਵਰੀ- ਮੋਗਾ ’ਚ ਇਕ ਬਜ਼ੁਰਗ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ’ਚ ਤੜਕਸਾਰ ਬਜ਼ੁਰਗ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ

ਅਜੀਤ ਡੈਸਕ 25-01-2026

ਮੋਗਾ, 25 ਜਨਵਰੀ- ਮੋਗਾ ’ਚ ਇਕ ਬਜ਼ੁਰਗ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ’ਚ ਤੜਕਸਾਰ ਬਜ਼ੁਰਗ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸਦੇ ਭਤੀਜੇ ਨੇ ਹੀ ਮੌਤ ਦੇ ਘਾਟ ਉਤਾਰ ਦਿੱਤਾ । ਧਾਨਕਾ ਬਸਤੀ ਵਾਰਡ ਨੰਬਰ 03 ਦੇ ਰਹਿਣ ਵਾਲੇ ਮੋਹਣ ਲਾਲ ਪੁੱਤਰ ਦੇਵਰਾਜ, ਉਮਰ 55 ਸਾਲ ਦੇ ਸਵੇਰੇ 3 ਵਜੇ ਦੇ ਕਰੀਬ, ਤੇਜ਼ਧਾਰ ਹਥਿਆਰ ਨਾਲ ਗਰਦਨ ’ਤੇ ਵਾਰ ਕੀਤੇ ਗਏ।

ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ’ਚ ਭੇਜ ਦਿੱਤੀ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 16 ਤੋਂ 17 ਸਾਲ ਦੇ ਲੜਕੇ ਨੇ ਆਪਣੇ ਹੀ ਤਾਏ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ, ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤੋਂ ਬਾਹਰ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਪਿਛਲੀ ਖ਼ਬਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਪਹੁੰਚੇ ਨੰਦੇੜ ਅਗਲੀ ਖ਼ਬਰ ਖੀਰਾਂਵਾਲੀ ਨੇੜੇ ਕਾਰ ’ਚੋਂ ਨੌਜਵਾਨ ਦੀ ਲਾ.ਸ਼ ਬਰਾਮਦ