ਨਾਭਾ, 26 ਜਨਵਰੀ (ਜਗਨਾਰ ਸਿੰਘ ਦੁਲੱਦੀ) - ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਣ ਨੂੰ ਲੈ ਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਸੰਬੰਧੀ ਅੱਜ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਤੋਂ ਪਹਿਲਾਂ ਹੀ ਪੁਲਿਸ ਵਲੋਂ ਜਥੇਦਾਰ ਸਹੌਲੀ ਨੂੰ ਹੁਸ਼ਿਆਰਪੁਰ ਜਾਣ ਤੋਂ ਪਹਿਲਾਂ ਹੀ ਨਾਭਾ ਦੇ ਪੀਡਬਲਿਊਡੀ ਰੈਸਟ ਹਾਊਸ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਫੋਨ 'ਤੇ ਗੱਲ ਕਰਦਿਆਂ ਜਥੇਦਾਰ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੇ ਰਾਹ 'ਤੇ ਤੁਰ ਪਈ ਹੈ, ਜਿਸ ਕਰਕੇ ਸਿੱਖਾਂ ਨੂੰ ਅੱਜ ਤੱਕ ਨਾ ਤਾਂ ਇਸ ਸਰਕਾਰ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ 'ਤੇ ਇਨਸਾਫ਼ ਮਿਲਿਆ ਹੈ ਅਤੇ ਨਾ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਇਸ ਸਰਕਾਰ ਵਲੋਂ ਕੋਈ ਕਦਮ ਚੁੱਕਿਆ ਗਿਆ ਹੈ। ਉਨਾਂ ਫੋਨ 'ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਬੇਅਦਬੀ ਮਾਮਲੇ ਵਿਚ ਸਿੱਖਾਂ ਨੂੰ ਇਨਸਾਫ਼ ਨਾ ਦਵਾਇਆ ਤਾਂ ਉਹ ਪੰਜਾਬ ਸਰਕਾਰ ਖ਼ਿਲਾਫ਼ ਜਲਦੀ ਹੀ ਮੋਰਚਾ ਖੋਲ ਦੇਣਗੇ।
ਤਾਜ਼ਾ ਖ਼ਬਰਾਂ
Free
ਪੁਲਿਸ ਨੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਜਥੇਦਾਰ ਸਹੌਲੀ ਨੂੰ ਕੀਤਾ ਰੈਸਟ ਹਾਊਸ 'ਚ ਨਜ਼ਰਬੰਦ
ਨਾਭਾ, 26 ਜਨਵਰੀ (ਜਗਨਾਰ ਸਿੰਘ ਦੁਲੱਦੀ) - ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਣ ਨੂੰ ਲੈ ਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਸੰਬੰਧੀ...
ਅਜੀਤ ਡੈਸਕ
26-01-2026