30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਆਪਣੇ ਹੱਕਾਂ ਲਈ ਅੱਜ ਵੀ ਲੜ ਰਿਹੈ ਪੰਜਾਬ- ਮੁੱਖ ਮੰਤਰੀ

ਹੁਸ਼ਿਆਰਪੁਰ, 26 ਜਨਵਰੀ- ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਮਨਰੇਗਾ ਅਤੇ ਪੇਂਡੂ ਵਿਕਾਸ ਫੰਡਾਂ ਦੇ ਬਕਾਇਆ...

ਅਜੀਤ ਡੈਸਕ 26-01-2026

ਹੁਸ਼ਿਆਰਪੁਰ, 26 ਜਨਵਰੀ- ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ। ਇਸ ਵੇਲੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ। ਉਨ੍ਹਾਂ ਕਿਹਾ ਕਿ ‘ਮੈਨੂੰ ਇਹ ਕਹਿੰਦੇ ਹੋਏ ਦੁੱਖ ਹੋ ਰਿਹਾ ਹੈ ਕਿ ਵੱਧ ਤੋਂ ਵੱਧ ਕੁਰਬਾਨੀਆਂ ਕਰਨ ਦੇ ਬਾਵਜੂਦ, ਸਾਡੇ ਸੂਬੇ ਨਾਲ ਲਗਾਤਾਰ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਵੀ ਆਪਣੇ ਹੱਕਾਂ ਲਈ ਲੜਨਾ ਪੈ ਰਿਹਾ ਹੈ।

ਮੁੱਖ ਮੰਤਰੀ ਨੇ ਮਨਰੇਗਾ ਅਤੇ ਪੇਂਡੂ ਵਿਕਾਸ ਫੰਡਾਂ ਦੇ ਬਕਾਇਆ ਮੁੱਦੇ ’ਤੇ ਕੇਂਦਰ ਦੀ ਆਲੋਚਨਾ ਕੀਤੀ।

ਪਿਛਲੀ ਖ਼ਬਰ ਕੈਨੇਡਾ ਤੋਂ 10 ਦਿਨਾਂ ਬਾਅਦ ਪਿੰਡ ਗੁਰਮ ਪਹੁੰਚੀ ਰਾਜਪ੍ਰੀਤ ਦੀ ਮ੍ਰਿਤਕ ਦੇਹ ਅਗਲੀ ਖ਼ਬਰ ਢਿੱਲਵਾਂ ਪੁਲਿਸ ਨੂੰ ਮਿਲੀ ਅਣਪਛਾਤੀ ਲਾ.ਸ਼