ਰਾਜਪੁਰਾ 26 ਜਨਵਰੀ( ਰਣਜੀਤ ਸਿੰਘ)- ਨੇੜਲੇ ਪਿੰਡ ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਮਦਨਪੁਰ ਚਲਹੇੜੀ ਵਿਖੇ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਦੀ ਦੇਖ ਦੇਖ ਹੇਠ ਧੰਨ-ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਨਗਰ ਕੀਰਤਨ ਦਾ ਥਾਂ ਥਾਂ ਉਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਵਿਖਾਏ।
ਤਾਜ਼ਾ ਖ਼ਬਰਾਂ
Free
ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਰਾਜਪੁਰਾ 26 ਜਨਵਰੀ( ਰਣਜੀਤ ਸਿੰਘ)- ਨੇੜਲੇ ਪਿੰਡ ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਮਦਨਪੁਰ ਚਲਹੇੜੀ ਵਿਖੇ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਦੀ ਦੇਖ ਦੇਖ ਹੇਠ ਧੰਨ-ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ...
ਅਜੀਤ ਡੈਸਕ
26-01-2026