31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-01-2026

ਹਰਿਆਣਾ ਸਾਡਾ ਭਰਾ ਹੈ, ਦੁਸ਼ਮਣ ਨਹੀਂ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 27 ਜਨਵਰੀ (ਦਵਿੰਦਰ ਸਿੰਘ)- ਐਸ.ਵਾਈ.ਐਲ. ਦੇ ਮੁੱਦੇ ’ਤੇ ਅੱਜ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਇਕ ਬੈਠਕ ਹੋਈ। ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਸਾਂਝੀ ਪ੍ਰੈਸ ਕਾਨਫ਼ਰੰਸ...

ਅਜੀਤ ਡੈਸਕ 27-01-2026

ਚੰਡੀਗੜ੍ਹ, 27 ਜਨਵਰੀ (ਦਵਿੰਦਰ ਸਿੰਘ)- ਐਸ.ਵਾਈ.ਐਲ. ਦੇ ਮੁੱਦੇ ’ਤੇ ਅੱਜ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਇਕ ਬੈਠਕ ਹੋਈ। ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਸਾਂਝੀ ਪ੍ਰੈਸ ਕਾਨਫ਼ਰੰਸ ਵਿਚ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਮਾਹੌਲ ਵਿਚ ਹੋਈ ਹੈ ਤੇ ਮੈਂ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਪੁਰਾਣਾ ਮੁੱਦਾ ਹੈ ਤੇ ਕੇਂਦਰ ਸਰਕਾਰ ਤੇ ਸੁਪਰੀਮ ਕੋਰਟ ਨੇ ਸਾਨੂੰ ਇਕੱਠੇ ਬੈਠ ਕੇ ਹੱਲ ਕੱਢਣ ਲਈ ਕਿਹਾ ਸੀ, ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਅਸੀਂ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਾਡਾ ਦੁਸ਼ਮਣ ਨਹੀਂ, ਭਰਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦਾ ਵੀ ਹੱਕ ਨਹੀਂ ਮਰਨਾ ਚਾਹੀਦਾ, ਨਾ ਹੀ ਪੰਜਾਬ ਦਾ ਹੱਕ ਮਰੇ ਤੇ ਨਾ ਹੀ ਹਰਿਆਣਾ ਦਾ। ਉਨ੍ਹਾਂ ਕਿਹਾ ਕਿ ਪਾਣੀ ਤੈਅ ਹੋ ਜਾਵੇ, ਨਹਿਰ ਵੀ ਬਣਾ ਲਵਾਂਗੇ

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਯੂਰਪੀਅਨ ਕਮਿਸ਼ਨ ਤੇ ਕੌੰਸਲ ਦੇ ਪ੍ਰਧਾਨਾਂ ਨਾਲ ਮੁਲਾਕਾਤ ਅਗਲੀ ਖ਼ਬਰ ਐਸ.ਵਾਈ.ਐਲ. ਮੁੱਦਾ, ਪੰਜਾਬ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਖ਼ਤਮ, ਤਸਵੀਰਾਂ ਆਈਆਂ ਸਾਹਮਣੇ