03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦਾ ਜਹਾਜ਼ ਹਾਦਸਾਗ੍ਰਸਤ

ਮਹਾਰਾਸ਼ਟਰ, 28 ਜਨਵਰੀ - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਅੱਜ ਸਵੇਰੇ ਮਹਾਰਾਸ਼ਟਰ ਦੇ ਬਾਰਾਮਤੀ ਵਿਚ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ...

ਅਜੀਤ ਡੈਸਕ 28-01-2026

ਮਹਾਰਾਸ਼ਟਰ, 28 ਜਨਵਰੀ - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਅੱਜ ਸਵੇਰੇ ਮਹਾਰਾਸ਼ਟਰ ਦੇ ਬਾਰਾਮਤੀ ਵਿਚ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬਾਰਾਮਤੀ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਵਾਪਰਿਆ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਅਜੀਤ ਪਵਾਰ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਏ ਹਨ। ਉਹ ਅੱਜ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਇਕ ਰੈਲੀ ਨੂੰ ਸੰਬੋਧਨ ਕਰਨ ਲਈ ਇਕ ਨਿੱਜੀ ਚਾਰਟਰਡ ਜਹਾਜ਼ ਵਿਚ ਬਾਰਾਮਤੀ ਜਾ ਰਹੇ ਸਨ।

ਸੂਤਰਾਂ ਅਨੁਸਾਰ ਲੈਂਡਿੰਗ ਦੌਰਾਨ ਜਹਾਜ਼ ਰਨਵੇਅ ਤੋਂ ਉਤਰ ਗਿਆ। ਅਜੀਤ ਪਵਾਰ ਦੇ ਨਾਲ ਉਨ੍ਹਾਂ ਦੇ ਨਿੱਜੀ ਸਹਾਇਕ, ਸੁਰੱਖਿਆ ਕਰਮਚਾਰੀ ਅਤੇ ਫਲਾਈਟ ਸਟਾਫ਼ ਵੀ ਜ਼ਖਮੀ ਹੋ ਗਏ ਹਨ।

ਪਿਛਲੀ ਖ਼ਬਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ’ਤੇ ਈ.ਡੀ. ਤੇ ਇੰਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਅਗਲੀ ਖ਼ਬਰ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ