03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਡੇਰਾ ਬਾਬਾ ਨਾਨਕ ਵਿਖੇ ਬੇਦੀ ਮੈਡੀਕਲ ਸਟੋਰ ’ਤੇ ਦੂਜੀ ਵਾਰ ਚੱਲੀਆਂ ਗੋਲੀਆਂ, ਵਿਅਕਤੀ ਦੀ ਮੌਤ

ਡੇਰਾ ਬਾਬਾ ਨਾਨਕ, 28 ਜਨਵਰੀ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਬੇਦੀ ਮੈਡੀਕਲ ਸਟੋਰ....

ਅਜੀਤ ਡੈਸਕ 28-01-2026

ਡੇਰਾ ਬਾਬਾ ਨਾਨਕ, 28 ਜਨਵਰੀ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਬੀਰ ਸਿੰਘ ਬੇਦੀ ਪੁੱਤਰ ਰਘਬੀਰ ਸਿੰਘ ਬੇਦੀ ਵਾਸੀ ਡੇਰਾ ਬਾਬਾ ਨਾਨਕ, ਜੋ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ 8 ਵਜੇ ਦੇ ਕਰੀਬ ਆਪਣਾ ਮੈਡੀਕਲ ਸਟੋਰ ਖੋਲ੍ਹ ਰਹੇ ਸਨ ਤਾਂ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜੋ ਰਣਬੀਰ ਸਿੰਘ ਬੇਦੀ ਦੇ ਸਿਰ ਵਿਚ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਜ਼ਖ਼ਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਤੇ ਰਸਤੇ ਵਿਚ ਹੀ ਉਸ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰਣਬੀਰ ਸਿੰਘ ’ਤੇ ਕੁਝ ਮਹੀਨੇ ਪਹਿਲਾਂ ਵੀ ਫਿਰੌਤੀ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ ਸਨ। ਮੌਕੇ ’ਤੇ ਪੁੱਜੀ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਮਹਾਰਾਸ਼ਟਰ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਫੜਨਵੀਸ ਤੋਂ ਲਈ ਹਾਦਸੇ ਦੀ ਜਾਣਕਾਰ... ਅਗਲੀ ਖ਼ਬਰ ਜਹਾਜ਼ ਹਾਦਸਾ: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਹੋਈ ਮੌਤ