04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਅਜੀਤ ਪਵਾਰ ਦਾ ਅੰਤਿਮ ਸੰਸਕਾਰ- ਮਹਾਰਾਸ਼ਟਰ ਸਰਕਾਰ

ਮਹਾਰਾਸ਼ਟਰ, 27 ਜਨਵਰੀ- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਹ ਜਾਣਕਾਰੀ ਮਹਾਰਾਸ਼ਟਰ ਜਨਰਲ ਪ੍ਰਸ਼ਾਸਨ....

ਅਜੀਤ ਡੈਸਕ 28-01-2026

ਮਹਾਰਾਸ਼ਟਰ, 27 ਜਨਵਰੀ- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਹ ਜਾਣਕਾਰੀ ਮਹਾਰਾਸ਼ਟਰ ਜਨਰਲ ਪ੍ਰਸ਼ਾਸਨ ਵਿਭਾਗ (ਪ੍ਰੋਟੋਕੋਲ) ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਤਿੰਨ ਦਿਨਾਂ ਦੇ ਸੋਗ ਦੀ ਮਿਆਦ ਦੌਰਾਨ, ਮਹਾਰਾਸ਼ਟਰ ਭਰ ਦੀਆਂ ਉਨ੍ਹਾਂ ਸਾਰੀਆਂ ਇਮਾਰਤਾਂ 'ਤੇ ਰਾਸ਼ਟਰੀ ਝੰਡਾ ਅੱਧਾ ਝੁੱਕਿਆ ਰਹੇਗਾ ਜਿਥੇ ਨਿਯਮਿਤ ਤੌਰ 'ਤੇ ਝੰਡਾ ਲਹਿਰਾਇਆ ਜਾਂਦਾ ਹੈ।

ਇਸ ਸਮੇਂ ਦੌਰਾਨ ਕੋਈ ਵੀ ਸਰਕਾਰੀ ਮਨੋਰੰਜਨ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਜਾਵੇਗਾ। ਮਹਾਰਾਸ਼ਟਰ ਭਰ ਦੇ ਸਾਰੇ ਰਾਜ ਸਰਕਾਰ ਦੇ ਸਾਰੇ ਦਫ਼ਤਰ ਬੁੱਧਵਾਰ 28 ਜਨਵਰੀ, 2026 ਨੂੰ ਬੰਦ ਰਹਿਣਗੇ।

ਪਿਛਲੀ ਖ਼ਬਰ ਧੁੰਦ ਕਾਰਨ ਦੋ ਕਾਰਾਂ ਦੀ ਟੱਕਰ ’ਚ ਮਹਿਲਾ ਦੀ ਮੌਤ, 4 ਗੰਭੀਰ ਜ਼ਖਮੀ ਅਗਲੀ ਖ਼ਬਰ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦੇਹਾਂਤ 'ਤੇ ਕਾਂਗਰਸੀ ਨੇਤਾ ਦਿਗਵਜੈ ਸਿੰਘ ਵਲੋਂ ਦੁੱਖ ਪ੍ਰਗਟ