04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਟਿੱਪਰ ਤੇ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌ.ਤ

ਕਪੂਰਥਲਾ, 28 ਜਨਵਰੀ (ਅਮਨਜੋਤ ਸਿੰਘ ਵਾਲੀਆ) - ਸੁੰਦਰ ਨਗਰ ਵਿਖੇ ਟਿੱਪਰ ਅਤੇ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਇਕ 30 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ...

ਅਜੀਤ ਡੈਸਕ 28-01-2026

ਕਪੂਰਥਲਾ, 28 ਜਨਵਰੀ (ਅਮਨਜੋਤ ਸਿੰਘ ਵਾਲੀਆ) - ਸੁੰਦਰ ਨਗਰ ਵਿਖੇ ਟਿੱਪਰ ਅਤੇ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਇਕ 30 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਅੱਜ ਸਵੇਰ ਦੇ ਸਮੇਂ ਅੰਮ੍ਰਿਤ ਕੁਮਾਰ ਪੁੱਤਰ ਸੁਦੇਸ਼ ਕੁਮਾਰ ਵਾਸੀ ਮਹਿਤਾਬਗੜ੍ਹ, ਜੋ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ, ਜਦੋਂ ਉਹ ਸੁੰਦਰ ਨਗਰ ਦੇ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਪਹੁੰਚਿਆ ਤਾਂ ਟਿੱਪਰ ਅਤੇ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰੱਖਵਾ ਦਿੱਤਾ ਗਿਆ ਹੈ। ਇਸ ਸੰਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ Bharti Singh ਅਤੇ Haarsh Limbachiyaa ਨੇ ਆਪਣੇ ਦੂਜੇ ਪੁੱਤਰ ਦਾ ਨਾਂਅ Yashvir ਰੱਖਿਆ , ਫੋਟੋ ਕੀਤੀ ਸ਼ੇਅਰ ਅਗਲੀ ਖ਼ਬਰ ਹਾਈਕੋਰਟ ਨੇ ਡੀ.ਜੀ.ਪੀ. ਤੋਂ ਮਾਰੇ ਗਏ ਤੇ ਗ੍ਰਿਫਤਾਰ ਕੀਤੇ ਗੈਂਗਸਟਰਾਂ ਦੀ ਮੰਗੀ ਰਿਪੋਰਟ