07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੈਡੀਕਲ ਦੀ ਦੁਕਾਨ ਤੋਂ ਨਸ਼ੀਲੀਆਂ ਦਵਾਈਆਂ ਦਾ ਜ਼ਖ਼ੀਰਾ ਬਰਾਮਦ, ਦੁਕਾਨਦਾਰ ਪੁਲਿਸ ਅੜਿੱਕੇ

ਮਾਛੀਵਾੜਾ ਸਾਹਿਬ (ਲੁਧਿਆਣਾ) 29 ਜਨਵਰੀ (ਮਨੋਜ ਕੁਮਾਰ)- ਸਥਾਨਕ ਸਿਵਲ ਹਸਪਤਾਲ ਤੋਂ ਮਹਿਜ ਕੁਝ ਕਦਮਾਂ ਦੀ ਦੂਰੀ ’ਤੇ ਪੈਂਦੀ ਮੈਡੀਕਲ ਦੀ ਇਕ ਦੁਕਾਨ ’ਤੇ ਪੁਲਿਸ ਵਲੋਂ ਗੁਪਤ...

ਅਜੀਤ ਡੈਸਕ 29-01-2026

ਮਾਛੀਵਾੜਾ ਸਾਹਿਬ (ਲੁਧਿਆਣਾ) 29 ਜਨਵਰੀ (ਮਨੋਜ ਕੁਮਾਰ)- ਸਥਾਨਕ ਸਿਵਲ ਹਸਪਤਾਲ ਤੋਂ ਮਹਿਜ ਕੁਝ ਕਦਮਾਂ ਦੀ ਦੂਰੀ ’ਤੇ ਪੈਂਦੀ ਮੈਡੀਕਲ ਦੀ ਇਕ ਦੁਕਾਨ ’ਤੇ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਮਾਰੇ ਛਾਪੇ ਦੌਰਾਨ ਵੱਡੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਦਾ ਜ਼ਖ਼ੀਰਾ ਬਰਾਮਦ ਕੀਤਾ ਗਿਆ ਹੈ। ਇਸ ਟੀਮ ਦੀ ਅਗਵਾਈ ਡੀ. ਐਸ. ਪੀ. ਸਮਰਾਲਾ ਤਰਲੋਚਨ ਸਿੰਘ ਦੀ ਟੀਮ ਨੇ ਕੀਤੀ। ਡਰੱਗ ਇੰਸਪੈਕਟਰ ਅਮਰਜੀਤ ਸਿੰਘ ਅਨੁਸਾਰ ਇਨ੍ਹਾਂ ਨਸ਼ੀਲੀ ਦਵਾਈਆਂ ਵਿਚ 1000 ਗੋਲੀਆਂ ਤੇ 2695 ਕੈਪਸੂਲ ਸ਼ਾਮਿਲ ਹਨ। ਫਿਲਹਾਲ ਦੁਕਾਨਦਾਰ ਸੁਖਦੇਵ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਮਿੱਠੇਵਾਲ ਨੂੰ ਕਾਬੂ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਯੂ.ਜੀ.ਸੀ.ਦੇ ਨਵੇਂ ਨਿਯਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ ਅਗਲੀ ਖ਼ਬਰ ਮਜੀਠੀਆ ਨੂੰ ਮਿਲਣ ਜੇਲ੍ਹ ਪੁੱਜੇ ਸੁਖਬੀਰ ਸਿੰਘ ਬਾਦਲ