07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਾਮਲਾ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦਾ: ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਪੁੱਜੀ ਸਿੱਟ ਦੀ ਟੀਮ, ਜਾਂਚ ਜਾਰੀ

ਚੰਡੀਗੜ੍ਹ, 29 ਜਨਵਰੀ- ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ 328 ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ਦੀ ਜਾਂਚ ਕਰ ਰਹੀ ਐਸ. ਆਈ. ਟੀ. ਦੀ ਇਕ ਜਾਂਚ ਟੀਮ ਪਹੁੰਚ ਚੁੱਕੀ ਹੈ...

ਅਜੀਤ ਡੈਸਕ 29-01-2026

 ਚੰਡੀਗੜ੍ਹ, 29 ਜਨਵਰੀ- ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ 328 ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ਦੀ ਜਾਂਚ ਕਰ ਰਹੀ ਐਸ. ਆਈ. ਟੀ. ਦੀ ਇਕ ਜਾਂਚ ਟੀਮ ਵੀਰਵਾਰ ਦੁਪਹਿਰ ਨੂੰ ਕਰੀਬ 1:52 ਵਜੇ ਪਹੁੰਚ ਚੁੱਕੀ ਹੈ। ਇਸ ਮੌਕੇ ਐਸ.ਪੀ. ਗੁਰਬੰਤ ਸਿੰਘ ਦੀ ਅਗਵਾਈ ’ਚ ਜਾਂਚ ਟੀਮ ਕਈ ਬੈਗ, ਫੋਟੋ ਕਾਪੀ ਤੇ ਪ੍ਰਿੰਟਿੰਗ ਮਸ਼ੀਨ ਆਦੀ ਸਾਮਾਨ ਲੈ ਕੇ ਪਹੁੰਚੀ ਹੈ। ਇਸ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਪਹੁੰਚ ਚੁੱਕੇ ਹਨ। ਹੁਣ ਜਾਂਚ ਟੀਮ ਸ਼੍ਰੋਮਣੀ ਕਮੇਟੀ ਦੇ ਦਫਤਰ ਅੰਦਰ ਦਾਖਲ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਗੱਲਬਾਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨਾਲ ਜਾਰੀ ਹੈ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਚੜ੍ਹਦੀ ਕਲਾ 'ਚ- ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਯੂ.ਜੀ.ਸੀ.ਦੇ ਨਵੇਂ ਨਿਯਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ