ਜਲੰਧਰ, 1 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਮਹਾਰਾਜ ਨੂੰ ਨਤਮਸਤਕ ਹੋ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਸਾਰੀ ਰਵਿਦਾਸ ਨਾਮਲੇਵਾ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।