23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲਾ ਬਰਨਾਲਾ ਦਾ ਗੁਰਜੰਟ ਸਿੰਘ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਅੰਮ੍ਰਿਤਸਰ, 7 ਫ਼ਰਵਰੀ (ਜਸਵੰਤ ਸਿੰਘ ਜੱਸ)- ਪਿਛਲੇ ਦਿਨੀਂ ਇਕ ਗੁਰਮਤਿ ਸਮਾਗਮ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ....

ਅਜੀਤ ਡੈਸਕ 07-02-2026

ਅੰਮ੍ਰਿਤਸਰ, 7 ਫ਼ਰਵਰੀ (ਜਸਵੰਤ ਸਿੰਘ ਜੱਸ)- ਪਿਛਲੇ ਦਿਨੀਂ ਇਕ ਗੁਰਮਤਿ ਸਮਾਗਮ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਲਈ 9 ਫ਼ਰਵਰੀ ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਹੈ। ਸਕੱਤਰੇਤ ਵਲੋਂ ਜਾਰੀ ਸੂਚਨਾ ਅਨੁਸਾਰ ਗੁਰਜੰਟ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੇਣਗੇ। ਇਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਸਤਿਕਾਰ ਦੇ ਵਿਰੁੱਧ ਕੁਝ ਬੋਲੇ ਅਤੇ ਉਨ੍ਹਾਂ ਦੇ ਸਤਿਕਾਰ ਨੂੰ ਨਵਿਆਉਣ ਦੀ ਕੋਸ਼ਿਸ਼ ਕਰੇ। ਅਜਿਹੇ ਵਰਤਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।

ਪਿਛਲੀ ਖ਼ਬਰ ਤਿੰਨ ਡਾਕਟਰਾਂ ਦੇ ਪੈਨਲ ਨੇ ਲੱਕੀ ਦੇ ਸਰੀਰ ਵਿਚੋਂ ਪੰਜ ਗੋਲੀਆਂ ਕੱਢੀਆਂ, ਸਹਾਇਕ ਕਤਲ ਤੋਂ ਬਾਅਦ ਗਾਇਬ ਅਗਲੀ ਖ਼ਬਰ ਮਲੇਸ਼ੀਆ ਦੇ ਦੋ ਦਿਨਾਂ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ