23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2026

ਕੱਲ੍ਹ ਤੋਂ ਸ਼ੁਰੂ ਕਰਾਂਗੇ 72 ਘੰਟੇ ਦਾ 'ਆਪ੍ਰੇਸ਼ਨ ਪ੍ਰਹਾਰ-2' - ਡੀ.ਜੀ.ਪੀ.

ਚੰਡੀਗੜ੍ਹ, 8 ਫਰਵਰੀ - ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਐਕਸ਼ਨ ਜਾਰੀ ਹੈ । 20 ਜਨਵਰੀ 2026 ਤੋਂ ਹੁਣ ਤੱਕ ਆਪ੍ਰੇਸ਼ਨ...

ਅਜੀਤ ਡੈਸਕ 08-02-2026

ਚੰਡੀਗੜ੍ਹ, 8 ਫਰਵਰੀ - ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਐਕਸ਼ਨ ਜਾਰੀ ਹੈ । 20 ਜਨਵਰੀ 2026 ਤੋਂ ਹੁਣ ਤੱਕ ਆਪ੍ਰੇਸ਼ਨ ਗੈਂਗਸਟਰਾਂ 'ਤੇ ਵਾਰ ਤਹਿਤ ਪੰਜਾਬ ਪੁਲਿਸ ਵਲੋਂ 5,290 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 1 ਮਾਰਚ 2025 ਤੋਂ ਹੁਣ ਤੱਕ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਿਸ ਨੇ 34,000 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਹਨ ਅਤੇ 45, 000 ਦੇ ਕਰੀਬ ਗ੍ਰਿਫ਼ਤਾਰੀਆਂ ਹੋਈਆਂ ਹਨ। ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਪੁਲਿਸ ਨੇ 2150 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਤੇ 3000 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਆਪ੍ਰੇਸ਼ਨ ਪ੍ਰਹਾਰ-2 ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ 12000 ਤੋਂ ਵੱਧ ਪੁਲਿਸ ਮੁਲਾਜ਼ਮਾਂ ਸਮੇਤ ਸੀਨੀਅਰ ਅਫ਼ਸਰ ਖ਼ੁਦ ਮੈਦਾਨ ਵਿਚ ਉਤਰਨਗੇ ਸ਼ਾਮਿਲ ਹੋਣਗੇ। 72 ਘੰਟੇ ਦੇ 'ਆਪ੍ਰੇਸ਼ਨ ਪ੍ਰਹਾਰ-2' ਦੌਰਾਨ ਲੋੜੀਂਦੇ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੰਜਾਬ ਪੁਲਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਕਰਨਾ ਹੈ।

ਪਿਛਲੀ ਖ਼ਬਰ ਟੀ-20 ਵਿਸ਼ਵ ਕੱਪ 2026 : ਨਿਊਜ਼ੀਲੈਂਡ ਨੇ 5 ਵਿਕਟਾਂ ਨਾਲ ਹਰਾਇਆ ਅਫ਼ਗਾਨਿਤਾਨ ਨੂੰ ਅਗਲੀ ਖ਼ਬਰ ਸਰਹੱਦ ਨੇੜਿਓਂ 125 ਕਰੋੜ ਰੁਪਏ ਦੀ ਹੈਰੋਇਨ ਅਤੇ ਅਸਲਾ ਬਰਾਮਦ