23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2026

ਮਜ਼ਦੂਰ ਤੇ ਮਿਹਨਤਕਸ਼ ਲੋਕ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ- ਹਰਪਾਲ ਸਿੰਘ ਚੀਮਾ

ਦਿੜ੍ਹਬਾ ਮੰਡੀ, 8 ਫ਼ਰਵਰੀ (ਜਸਵੀਰ ਸਿੰਘ ਔਜਲਾ ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਜ਼ਦੂਰ ਅਤੇ ਮਿਹਨਤਕਸ਼ ਲੋਕ ਕਿਸੇ ਵੀ ਰਾਸ਼ਟਰ ਦੀ ਆਰਥਿਕਤਾ ਦੀ ਰੀੜ੍ਹ...

ਅਜੀਤ ਡੈਸਕ 08-02-2026

ਦਿੜ੍ਹਬਾ ਮੰਡੀ, 8 ਫ਼ਰਵਰੀ (ਜਸਵੀਰ ਸਿੰਘ ਔਜਲਾ ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਜ਼ਦੂਰ ਅਤੇ ਮਿਹਨਤਕਸ਼ ਲੋਕ ਕਿਸੇ ਵੀ ਰਾਸ਼ਟਰ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਮਜ਼ਦੂਰਾਂ ਦਾ ਜੀਵਨ ਪੱਧਰ ਉੱਚਾ ਹੋਣਾ ਅਤੇ ਖੁਸ਼ਹਾਲ ਹੋਣਾ ਦੇਸ਼ ਦੀ ਤਰੱਕੀ ਦਾ ਸਬੂਤ ਹੁੰਦਾ ਹੈ। ਉਹ ਅੱਜ ਦਿੜ੍ਹਬਾ ਵਿਖੇ ਪੱਲੇਦਾਰ ਮਜ਼ਦੂਰ ਯੂਨੀਅਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਪਾਏ ਗਏ ਭੋਗ ਸਮੇਂ ਹਾਜ਼ਰੀ ਲਗਵਾਉਣ ਉਪਰੰਤ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਨੇ 30 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਸ਼ੈੱਡ ਅਤੇ ਕਮਰਿਆਂ ਦਾ ਉਦਘਾਟਨ ਵੀ ਕੀਤਾ। ਇਸ ਤੋਂ ਇਲਾਵਾ ਪਿੰਡ ਘਨੌੜ ਜੱਟਾਂ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਧਰਮਸ਼ਾਲਾ ਦਾ ਉਦਘਾਟਨ ਵੀ ਕੀਤਾ ਜੋ ਕਿ 10 ਲੱਖ ਦੀ ਲਾਗਤ ਨਾਲ ਬਣ ਕੇ ਤਿਆਰ ਹੋਈ ਹੈ। ਉਨਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਕਥਨ " ਪੜ੍ਹੋ, ਜੁੜ੍ਹੋ ਅਤੇ ਸੰਘਰਸ਼ ਕਰੋ " ਦੇ ਨਾਅਰੇ ਅਨੁਸਾਰ ਹਰ ਇਕ ਵਿਅਕਤੀ ਨੂੰ ਆਪਣੇ ਬੱਚਿਆਂ ਨੂੰ ਪੜ੍ਹਾਉ ਉੱਤੇ ਜ਼ੋਰ ਦੇਣਾ ਚਾਹੀਦਾ ਹੈ। ਸਿੱਖਿਆ ਦੇ ਨਾਲ ਹੀ ਮਨੁੱਖ ਦੇ ਆਮ ਗਿਆਨ ਵਿਚ ਵਾਧਾ ਹੁੰਦਾ ਹੈ ਅਤੇ ਉਹ ਸਰਕਾਰੀ ਅਤੇ ਗੈਰ-ਸਰਕਾਰੀ ਉੱਚੇ ਅਹੁਦਿਆਂ ਉਤੇ ਬਿਰਾਜਮਾਨ ਹੋ ਕੇ ਦੇਸ਼ ਦੀ ਤਰੱਕੀ ਦਾ ਹਿੱਸਾ ਬਣਦੇ ਹਨ।

ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ 12 ਫਰਵਰੀ ਦੀ ਮੁਕੰਮਲ ਹੜਤਾਲ ਦੀਆਂ ਕੀਤੀਆਂ ਤਿਆਰੀਆਂ ਅਗਲੀ ਖ਼ਬਰ ਮਾਨਸਾ ਵਿਖੇ ਸਵਿਫ਼ਟ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਸਕੇ ਭਰਾਵਾਂ ਦੀ ਮੌਕੇ ’ਤੇ ਮੌਤ