23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-02-2026

ਲਤੀਫਪੁਰਾ ਵਿਚ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੁਰੂ

ਜਲੰਧਰ, 10 ਫਰਵਰੀ, (ਸ਼ਿਵ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਮਾਡਲ ਟਾਊਨ ਦੇ ਕੋਲ ਲਤੀਫਪੁਰਾ ਵਿਚ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਈ ਕੋਰਟ ਦੇ ਆਦੇਸ਼ਾਂ ਤੋਂ ਬਾਅਦ....

ਅਜੀਤ ਡੈਸਕ 10-02-2026

ਜਲੰਧਰ, 10 ਫਰਵਰੀ, (ਸ਼ਿਵ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਮਾਡਲ ਟਾਊਨ ਦੇ ਕੋਲ ਲਤੀਫਪੁਰਾ ਵਿਚ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਈ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਸਵੇਰੇ 7 ਵਜੇ ਪੁਲਿਸ ਕਬਜ਼ੇਦਾਰਾਂ ਨੂੰ ਹਟਾਉਣ ਲਈ ਪਹੁੰਚੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਈ ਕੋਰਟ ਵਿਚ ਸੁਣਵਾਈ ਤੋਂ ਬਾਅਦ ਜਗ੍ਹਾ ਖਾਲੀ ਕਰਨ ਦੇ ਆਦੇਸ਼ ਮਿਲੇ ਹਨ।

ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲਿਸ ਤੰਬੂਆਂ ਵਿਚ ਰਹਿ ਰਹੇ ਕਬਜ਼ੇਦਾਰਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬਾਹਰੀ ਲੋਕਾਂ ਨੂੰ ਵਿਰੋਧ ਕਰਨ ਲਈ ਆਉਣ ਤੋਂ ਰੋਕਣ ਲਈ ਪੁਲਿਸ ਨੇ ਲਤੀਫਾਪੁਰਾ ਵਿਚ ਕਬਜ਼ੇ ਵਾਲੇ ਖੇਤਰ ਦੇ ਆਲੇ-ਦੁਆਲੇ ਬੈਰੀਕੇਡ ਲਗਾਏ ਹਨ। ਕਿਸੇ ਨੂੰ ਵੀ ਅੱਗੇ ਵਧਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਹੈ।

ਪਿਛਲੀ ਖ਼ਬਰ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਤਬਦੀਲੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਕਰੇਗੀ ਸੁਣਵਾਈ ਅਗਲੀ ਖ਼ਬਰ ⭐ਮਾਣਕ-ਮੋਤੀ⭐