23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-02-2026

ਰਾਜਪਾਲ ਦੀ ਪਦ ਯਾਤਰਾ ਨਾਲ ਨਸ਼ਿਆਂ ਦੇ ਮਸਲੇ ਦਾ ਹੱਲ ਹੋਣ ਵਾਲਾ ਨਹੀਂ- ਰਾਣਾ ਗੁਰਜੀਤ ਸਿੰਘ

ਜਲੰਧਰ, 10 ਫਰਵਰੀ (ਜਸਪਾਲ ਸਿੰਘ)- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਪਾਲ...

ਅਜੀਤ ਡੈਸਕ 10-02-2026

ਜਲੰਧਰ, 10 ਫਰਵਰੀ (ਜਸਪਾਲ ਸਿੰਘ)- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਨਸ਼ਿਆਂ ਦੇ ਖਿਲਾਫ ਕੀਤੀ ਜਾ ਰਹੀ ਪਦ ਯਾਤਰਾ ਸਵਾਗਤ ਯੋਗ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਪਦ ਯਾਤਰਾ ਇਸ ਮਸਲੇ ਦਾ ਕੋਈ ਸਥਾਈ ਹੱਲ ਨਹੀਂ ਹੈ। ਉਨ੍ਹਾਂ ਇਸ ਮਸਲੇ ਉਤੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਦ ਤੱਕ ਨਸ਼ਿਆਂ ਦੀ ਤਸਕਰੀ ਦੇ ਖਿਲਾਫ ਦੋਵਾਂ ਸਰਕਾਰਾਂ ਵਲੋਂ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ, ਤਦ ਤੱਕ ਨਸ਼ਿਆਂ ਦਾ ਮਸਲਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਨਸ਼ਿਆਂ ਲਈ ਬੇਰੁਜ਼ਗਾਰੀ ਨੂੰ ਵੀ ਵੱਡਾ ਕਾਰਨ ਦੱਸਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਨੂੰ ਨੌਜਵਾਨਾਂ ਦੇ ਰੁਜ਼ਗਾਰ ਦਾ ਵੀ ਪ੍ਰਬੰਧ ਕਰਨਾ ਚਾਹੀਦਾ ਹੈ ਤੇ ਇਸ ਮਸਲੇ ਚ ਪੰਜਾਬ ਦੇ ਰਾਜਪਾਲ ਨੂੰ ਆਪਣੀ ਭੂਮਿਕਾ ਅਦਾ ਕਰਨ ਦੀ ਲੋੜ ਹੈ।

ਪਿਛਲੀ ਖ਼ਬਰ ਰਾਜਪਾਲ ਦੀ ਪਦ ਯਾਤਰਾ ਨਾਲ ਨਸ਼ਿਆਂ ਦੇ ਮਸਲੇ ਦਾ ਹੱਲ ਹੋਣ ਵਾਲਾ ਨਹੀਂ- ਰਾਣਾ ਗੁਰਜੀਤ ਸਿੰਘ ਅਗਲੀ ਖ਼ਬਰ ਦਿੱਲੀ ਸਰਕਾਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰ...