23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-02-2026

ਕਾਂਗਰਸ ਪਾਰਟੀ ਦੇ ਆਗੂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੇ ਹਨ -ਬੌਬੀ

ਸੰਗਰੂਰ, 10 ਫਰਵਰੀ (ਧੀਰਜ ਪਸੋਰੀਆ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਅਪਮਾਨਜਨਕ ਟਿੱਪਣੀ...

ਅਜੀਤ ਡੈਸਕ 10-02-2026

ਸੰਗਰੂਰ, 10 ਫਰਵਰੀ (ਧੀਰਜ ਪਸੋਰੀਆ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਅਪਮਾਨਜਨਕ ਟਿੱਪਣੀ ਦੀ ਜਿੰਨੀ ਨਿੰਦਾ ਕੀਤੀ ਜਾਵੇ, ਓਨੀ ਹੀ ਥੋੜ੍ਹੀ ਹੈ!  ਗੱਲਬਾਤ ਕਰਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੇ ਹਨ, ਉਨਾਂ ਦੀ ਦਲਿਤ ਵਿਰੋਧੀ ਮਾਨਸਿਕਤਾ ਲਗਾਤਾਰ ਸਾਹਮਣੇ ਆ ਰਹੀ ਹੈ। ਕਾਂਗਰਸ ਪਾਰਟੀ ਦੇ ਆਗੂ ਲਗਾਤਾਰ ਦਲਿਤ ਭਾਈਚਾਰੇ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ, ਕਦੇ ਉਹ ਚੁਣੇ ਹੋਏ ਨੁਮਾਇੰਦਿਆਂ ਨੂੰ ਮੈਟਰਰੀਅਲ ਦੱਸਦੇ ਹਨ, ਕਦੇ ਬਾਜੇ ਵਾਲੇ ਅਤੇ ਕਦੇ ਰੰਗ ਭੇਦ ਟਿੱਪਣੀਆਂ ਕਰਦੇ ਹਨ।

ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗਰੀਬ ਨੌਜਵਾਨਾਂ ਨੂੰ ਲਗਾਤਾਰ ਅੱਗੇ ਲਿਆਂਦਾ ਜਾ ਰਿਹਾ ਹੈ ਜੋ ਕਾਂਗਰਸ ਪਾਰਟੀ ਦੇ ਸਰਮਾਏਦਾਰ ਆਗੂਆਂ ਨੂੰ ਹਜਮ ਨਹੀਂ ਹੋ ਰਿਹਾ। ਉਨ੍ਹਾਂ ਦੀ ਮਾਨਸਿਕਤਾ ਦਲਿਤ ਭਾਈਚਾਰੇ ਨੂੰ ਗੁਲਾਮ ਬਣਾ ਕੇ ਰੱਖਣ ਦੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਨੂੰ ਉੱਚੇ ਅਹੁਦਿਆਂ ਉੱਤੇ ਬਿਠਾ ਦਿੱਤਾ ਹੈ। ਬੌਬੀ ਨੇ ਕਿਹਾ ਕਿ ਨਾ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਨਾ ਹੀ ਦਲਿਤ ਭਾਈਚਾਰਾ, ਕਾਂਗਰਸ ਪਾਰਟੀ ਦੇ ਆਗੂਆਂ ਦੇ ਵਤੀਰੇ ਨੂੰ ਬਰਦਾਸ਼ਤ ਨਹੀਂ ਕਰੇਗਾ।

ਪਿਛਲੀ ਖ਼ਬਰ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਵਿਚ ਟੈੱਟ ਸੰਬੰਧੀ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਇਕੋ ਪਰਿਵਾਰ ਦੇ 5 ਮੈਂਬਰ ਮ੍ਰਿਤਕ ਮਿਲੇ, ਸੁਸਾਈਡ ਨੋਟ ਵੀ ਬਰਾਮਦ ਹੋਇਆ